Fri, Oct 11, 2024
Whatsapp

Panchayat Elections: ਪੰਚਾਇਤੀ ਚੋਣਾਂ ਵਾਲੇ ਪਿੰਡਾਂ ’ਚ 15 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਅਤੇ ਅਹਾਤੇ ਰਹਿਣਗੇ ਬੰਦ

15 ਅਕਤੂਬਰ ਨੂੰ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਅਤੇ ਅਹਾਤੇ ਨਹੀਂ ਖੁੱਲਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।

Reported by:  PTC News Desk  Edited by:  Amritpal Singh -- October 11th 2024 03:59 PM
Panchayat Elections: ਪੰਚਾਇਤੀ ਚੋਣਾਂ ਵਾਲੇ ਪਿੰਡਾਂ ’ਚ 15 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਅਤੇ ਅਹਾਤੇ ਰਹਿਣਗੇ ਬੰਦ

Panchayat Elections: ਪੰਚਾਇਤੀ ਚੋਣਾਂ ਵਾਲੇ ਪਿੰਡਾਂ ’ਚ 15 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਅਤੇ ਅਹਾਤੇ ਰਹਿਣਗੇ ਬੰਦ

Panchayat Elections:- ਜਲੰਧਰ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਦੇ ਤਹਿਤ ਪ੍ਰਾਪਤ  ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਜਿਥੇ ਵੀ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਚੋਣਾਂ ਵਾਲੇ ਦਿਨ ਮਿਤੀ 15 ਅਕਤੂਬਰ 2024 ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 

ਉਕਤ ਮਿਤੀ ਨੂੰ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਅਤੇ ਅਹਾਤੇ ਨਹੀਂ ਖੁੱਲਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।

- PTC NEWS

Top News view more...

Latest News view more...

PTC NETWORK