LPG Price Cut News : ਨਰਾਤਿਆਂ ’ਚ ਆਮ ਲੋਕਾਂ ਨੂੰ ਵੱਡੀ ਰਾਹਤ ! ਐਲਪੀਜੀ ਸਿਲੰਡਰ ਹੋਇਆ ਸਸਤਾ, ਜਾਣੋ ਕਿੱਥੇ-ਕਿੱਥੇ ਘੱਟੀਆਂ ਕੀਮਤਾਂ
LPG Price Cut News : ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਗੈਸ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 41 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਹੈ।
ਇਸ ਤਾਜ਼ਾ ਕਟੌਤੀ ਤੋਂ ਬਾਅਦ ਦਿੱਲੀ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਹੁਣ 1762 ਰੁਪਏ ਹੋ ਗਈ ਹੈ। ਨਵੀਆਂ ਕੀਮਤਾਂ 1 ਅਪ੍ਰੈਲ, 2025 ਤੋਂ ਲਾਗੂ ਹੋ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਕਟੌਤੀ ਤੋਂ ਪਹਿਲਾਂ, ਦਿੱਲੀ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1803 ਰੁਪਏ ਸੀ।
Oil marketing companies have revised the prices of commercial LPG gas cylinders.
The rate of a 19 kg commercial LPG gas cylinder has been reduced by Rs 41, effective today. In Delhi, the retail sale price of a 19 kg commercial LPG cylinder is Rs 1762 from today. — ANI (@ANI) April 1, 2025
ਤੇਲ ਮਾਰਕੀਟਿੰਗ ਕੰਪਨੀਆਂ ਦੇ ਇਸ ਫੈਸਲੇ ਨਾਲ ਕਰੋੜਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਢਾਬਿਆਂ, ਰੈਸਟੋਰੈਂਟਾਂ, ਹੋਟਲਾਂ ਵਰਗੀਆਂ ਥਾਵਾਂ 'ਤੇ ਖਾਣਾ ਪਕਾਉਣ ਲਈ ਇਨ੍ਹਾਂ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀ ਵਰਤੋਂ ਕਰਦੇ ਹਨ।
ਅੱਜ ਤੋਂ ਲਾਗੂ ਹੋਈ ਇਸ ਨਵੀਂ ਕਟੌਤੀ ਤੋਂ ਬਾਅਦ, ਕੋਲਕਾਤਾ ਵਿੱਚ 19 ਸਿਲੰਡਰ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1872 ਰੁਪਏ ਹੋ ਗਈ ਹੈ, ਜੋ ਪਹਿਲਾਂ 1913 ਰੁਪਏ ਸੀ। ਮੁੰਬਈ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ 1714.50 ਰੁਪਏ ਹੋ ਗਈ ਹੈ, ਜੋ ਪਹਿਲਾਂ 1755.50 ਰੁਪਏ ਸੀ ਅਤੇ ਚੇਨਈ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਹੁਣ 1924 ਰੁਪਏ ਹੋ ਗਈ ਹੈ, ਜੋ ਪਹਿਲਾਂ 1965 ਰੁਪਏ ਸੀ।
ਦੱਸ ਦਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਸੋਧ ਕਰਦੀਆਂ ਹਨ। ਕੰਪਨੀਆਂ ਲੋੜ ਅਨੁਸਾਰ ਗੈਸ ਸਿਲੰਡਰਾਂ ਦੀ ਕੀਮਤ ਵਧਾਉਂਦੀਆਂ ਜਾਂ ਘਟਾਉਂਦੀਆਂ ਹਨ। ਕੰਪਨੀਆਂ ਨੇ ਆਖਰੀ ਵਾਰ 1 ਮਾਰਚ ਤੋਂ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 6 ਰੁਪਏ ਦਾ ਵਾਧਾ ਕੀਤਾ ਸੀ।
ਇਹ ਵੀ ਪੜ੍ਹੋ : Stock Market Closed Or Not : ਕੀ 1 ਅਪ੍ਰੈਲ ਨੂੰ ਬੰਦ ਰਹੇਗਾ ਸ਼ੇਅਰ ਬਾਜ਼ਾਰ ? NSE ਅਤੇ BSE ਦੀਆਂ ਸਾਲ ਭਰ ਦੀਆਂ ਛੁੱਟੀਆਂ ਦੀ ਵੇਖੋ ਸੂਚੀ
- PTC NEWS