Fri, Aug 23, 2024
Whatsapp

ਇਟਲੀ ਤੋਂ ਮੰਦਭਾਗੀ ਖ਼ਬਰ, ਕੰਮ 'ਤੇ ਜਾ ਰਹੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Punjabi Youth Died in Italy : ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਸ਼ਨੀਵਾਰ ਨੂੰ ਦੁਪਹਿਰ ਸਮੇਂ ਆਪਣੇ ਘਰ ਤੋਂ ਸਾਈਕਲ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਇੱਕ ਮਹਿਲਾ ਕਾਰ ਚਾਲਕ ਨੇ ਉਸ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਨਤੀਜੇ ਵੱਜੋਂ ਕਾਰ ਦੀ ਟੱਕਰ ਕਾਰਨ ਹਰਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

Reported by:  PTC News Desk  Edited by:  KRISHAN KUMAR SHARMA -- July 15th 2024 07:00 PM
ਇਟਲੀ ਤੋਂ ਮੰਦਭਾਗੀ ਖ਼ਬਰ, ਕੰਮ 'ਤੇ ਜਾ ਰਹੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਇਟਲੀ ਤੋਂ ਮੰਦਭਾਗੀ ਖ਼ਬਰ, ਕੰਮ 'ਤੇ ਜਾ ਰਹੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Punjabi Youth Died in Italy Accident : ਵਿਦੇਸ਼ਾਂ ਦੀ ਧਰਤੀ ਤੋਂ ਆਏ ਦਿਨ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਦਿਲ-ਦਹਿਲਾ ਦੇਣ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਇਕ ਖਬਰ ਆਈ ਹੈ ਲੁਧਿਆਣਾ ਦੇ ਰਾਏਕੋਟ ਦੇ ਪਿੰਡ ਅਕਾਲਗੜ੍ਹ ਖੁਰਦ ਤੋਂ ਜਿੱਥੋਂ ਦੇ ਵਾਸੀ ਹਰਪ੍ਰੀਤ ਸਿੰਘ (46) ਦੀ ਇਟਲੀ 'ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਸ਼ਨੀਵਾਰ ਨੂੰ ਦੁਪਹਿਰ ਸਮੇਂ ਆਪਣੇ ਘਰ ਤੋਂ ਸਾਈਕਲ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਇੱਕ ਮਹਿਲਾ ਕਾਰ ਚਾਲਕ ਨੇ ਉਸ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਨਤੀਜੇ ਵੱਜੋਂ ਕਾਰ ਦੀ ਟੱਕਰ ਕਾਰਨ ਹਰਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ। ਉਹ ਅਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਬਜ਼ੁਰਗ ਮਾਂ ਬਾਪ ਨੂੰ ਛੱਡ ਗਿਆ ਹੈ। ਇਟਲੀ ਜਾਣ ਤੋਂ ਪਹਿਲਾਂ ਹਰਪ੍ਰੀਤ ਸਿੰਘ ਦਾ 2007 ਵਿੱਚ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ। ਪਰਿਵਾਰ ਦੇ ਉੱਜਵਲ ਭਵਿੱਖ ਲਈ ਅਮਰਜੀਤ ਸਿੰਘ ਨੇ 14 ਸਾਲ ਪਹਿਲਾਂ ਆਪਣੇ ਲੜਕੇ ਹਰਪ੍ਰੀਤ ਸਿੰਘ ਨੂੰ ਇਟਲੀ ਭੇਜਿਆ ਸੀ, ਜੋ ਅੱਜ ਕੱਲ ਇਟਲੀ ਦੇ ਸ਼ਹਿਰ ਮੈਨੀਟੋਬਾ ਵਿਖੇ ਰਹਿ ਰਿਹਾ ਸੀ।


ਇਟਲੀ 'ਚ PR ਮਿਲਣ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਆਪਣੀ ਪਤਨੀ ਅਤੇ ਬੇਟੇ ਨੂੰ ਵੀ ਆਪਣੇ ਕੋਲ ਬੁਲਾ ਲਿਆ ਸੀ। ਜਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਦੀ ਪਤਨੀ ਹਰਦੀਪ ਕੌਰ ਅਤੇ ਉਸ ਦਾ ਪੁੱਤਰ ਪਰਮਵੀਰ ਸਿੰਘ 20 ਜੂਨ ਨੂੰ ਭਾਰਤ ਆਏ ਸਨ ਅਤੇ ਹੁਣ 23 ਜੁਲਾਈ ਨੂੰ ਪਰਤਣਾ ਸੀ। ਪ੍ਰੰਤੂ ਉਸ ਤੋਂ ਪਹਿਲਾਂ ਹੀ ਇਹ ਦੁਖਦਾਇਕ ਖਬਰ ਆ ਗਈ, ਜਿਸ ਨਾਲ ਪੂਰੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਸ ਮੌਕੇ ਗੱਲਬਾਤ ਕਰਦੇ ਹੋਏ ਹਰਪ੍ਰੀਤ ਸਿੰਘ ਦੇ ਪੁੱਤਰ ਪਰਮਵੀਰ ਸਿੰਘ ਅਤੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਹਰਪ੍ਰੀਤ ਦੀ ਪਤਨੀ ਅਤੇ ਉਸਦਾ ਪੁੱਤਰ 18 ਜੁਲਾਈ ਨੂੰ ਇੰਡੀਆ ਤੋਂ ਇਟਲੀ ਜਾ ਰਹੇ ਹਨ, ਜਿੱਥੇ ਜਾ ਕੇ ਹਰਪ੍ਰੀਤ ਸਿੰਘ ਦੀਆਂ ਅੰਤਮ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।

- PTC NEWS

Top News view more...

Latest News view more...

PTC NETWORK