Double Murder : ਦੋਹਰੇ ਕਤਲ ਨਾਲ ਕੰਬਿਆ ਲੁਧਿਆਣਾ, ਘਰ 'ਚੋਂ ਬੈਡ 'ਤੇ ਗਲੀਆਂ ਮਿਲੀਆਂ 10 ਸਾਲਾ ਬੱਚੇ ਤੇ ਮਾਂ ਦੀਆਂ ਲਾਸ਼ਾਂ
Mother and Son Murder in Ludhiana : ਲੁਧਿਆਣਾ ਸ਼ਹਿਰ ਤੋਂ ਇੱਕ ਬਹੁਤ ਹੀ ਮੰਦਭਾਗੀ ਤੇ ਦਿਲ ਨੂੰ ਰੂਹ ਕੰਬਾਊਣ ਵਾਲੀ ਖ਼ਬਰ ਸਾਹਮਣੇ ਆਈ ਹੈ। ਥਾਣਾ ਹੈਬੋਵਾਲ ਅਧੀਨ ਜਗਤਪੁਰੀ ਇਲਾਕੇ ਦੇ ਇੱਕ ਘਰ ਵਿਚੋਂ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਮਹਿਲਾ 45 ਸਾਲਾ ਸੋਨੀਆ ਇਥੇ ਆਪਣੇ ਪਤੀ ਤੋਂ ਵੱਖ ਹੋਣ ਉਪਰੰਤ ਕਿਸੇ ਹੋਰ ਵਿਅਕਤੀ ਨਾਲ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿੰਦੀ ਹੋਣ ਬਾਰੇ ਪਤਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਵਿਅਕਤੀ ਨਾਲ ਇਥੇ ਆਪਣੇ 10 ਸਾਲਾ ਬੱਚੇ ਨਾਲ ਰਹਿ ਰਹੀ ਸੀ। ਫਿਲਹਾਲ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਅਰੰਭ ਦਿੱਤੀ ਹੈ।
ਜਾਣਕਾਰੀ ਅਨੁਸਾਰ ਘਰ ਵਿਚੋਂ ਜਦੋਂ ਆਸਪਾਸ ਦੇ ਲੋਕਾਂ ਨੂੰ ਬਦਬੂ ਆਉਣ ਲੱਗੀ ਤਾਂ ਉਨ੍ਹਾਂ ਨੇ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ 'ਤੇ ਜਦੋਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦਰਵਾਜ਼ਾ ਖੜਕਾਇਆ, ਪਰ ਕਿਸੇ ਵੱਲੋਂ ਦਰਵਾਜ਼ਾ ਨਾ ਖੋਲਿਆ ਗਿਆ ਤਾਂ ਪੁਲਿਸ ਦਰਵਾਜ਼ਾ ਤੋੜ ਕੇ ਅੰਦਰ ਪਹੁੰਚੀ।
ਪੁਲਿਸ ਅਨੁਸਾਰ, ਘਰ ਦੇ ਅੰਦਰ ਕਮਰੇ ਵਿੱਚ ਬੈਡ 'ਤੇ ਦੋਵਾਂ ਮਾਂ-ਪੁੱਤ ਦੀਆਂ ਲਾਸ਼ਾਂ ਪਈਆਂ ਸਨ, ਜਿਨ੍ਹਾਂ ਦੀ ਹਾਲਤ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਸੀ। ਪੁਲਿਸ ਨੇ ਮੌਕੇ 'ਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ ਅਤੇ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਸੋਨੀਆ (ਉਮਰ 45) ਸਾਲਾ ਦਾ ਆਪਣੇ ਪਹਿਲੇ ਪਤੀ ਨਾਲ ਤਲਾਕ ਹੋ ਚੁੱਕਾ ਸੀ ਅਤੇ 10 ਸਾਲਾ ਬੱਚੇ ਕਾਰਤਿਕ ਦੀ ਕਸਟਡੀ ਉਸ ਕੋਲ ਸੀ। ਉਹ ਇਥੇ ਜਗਤਪੁਰੀ ਇਲਾਕੇ 'ਚ ਪਤੀ ਤੋਂ ਵੱਖ ਹੋਣ ਉਪਰੰਤ ਕਿਸੇ ਹੋਰ ਵਿਅਕਤੀ ਨਾਲ ਲਿਵ ਇਨ ਰਿਲੇਸ਼ਨ 'ਚ ਰਹਿ ਰਹੀ ਸੀ।
ਖਬਰ ਅਪਡੇਟ ਜਾਰੀ...
- PTC NEWS