Ludhiana News : ਸਿਹਤ ਵਿਭਾਗ ਦੀ ਟੀਮ ਨੇ ਪਨੀਰ ਅਤੇ ਦਹੀਂ ਬਣਾਉਣ ਵਾਲੀ ਫੈਕਟਰੀ 'ਚ ਮਾਰਿਆ ਛਾਪਾ, ਵੱਡੀ ਮਾਤਰਾ 'ਚ ਦਹੀਂ ਅਤੇ ਪਨੀਰ ਬਰਾਮਦ
Ludhiana News : ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇੱਕ ਨਿੱਜੀ ਫੈਕਟਰੀ ਵਿੱਚ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਉਧਰ ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਵੱਡੀ ਮਾਤਰਾ ਵਿੱਚ ਪਨੀਰ ਅਤੇ ਦਹੀਂ ਬਰਾਮਦ ਕੀਤਾ ਹੈ। ਦੱਸ ਦੇਈਏ ਕਿ ਡੇਅਰੀ ਸੰਚਾਲਕਾਂ ਦੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਵੀ ਵੱਖ-ਵੱਖ ਜਗ੍ਹਾ 'ਤੇ ਸਿਹਤ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਉਧਰ ਉਹਨਾਂ ਕਿਹਾ ਕਿ ਇਹਨਾਂ ਪਨੀਰ ਅਤੇ ਦਹੀ ਦੇ ਸੈਂਪਲ ਲਏ ਜਾਣਗੇ ਅਤੇ ਜਾਂਚ ਤੋਂ ਬਾਅਦ ਇਹਨਾਂ ਉੱਤੇ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਦੱਸ ਦਈਏ ਕਿ ਇਸ ਫੈਕਟਰੀ ਕੋਲ ਕੋਈ ਵੀ ਲਾਇਸੈਂਸ ਨਹੀਂ ਹੈ ਅਤੇ ਬਿਨਾਂ ਲਾਇਸੈਂਸ ਦੇ ਹੀ ਇਹ ਫੈਕਟਰੀ ਚੱਲ ਰਹੀ ਹੈ।
ਉਧਰ ਗੱਲਬਾਤ ਕਰਦਿਆਂ ਸਿਵਲ ਸਰਜਨ ਲੁਧਿਆਣਾ ਨੇ ਕਿਹਾ ਕਿ ਡੈਅਰੀ ਸਚਾਲਕਾਂ ਦੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਜਿੱਥੇ ਵੱਡੀ ਮਾਤਰਾ ਵਿੱਚ ਪਨੀਰ ਅਤੇ ਦਹੀ ਬਰਾਮਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਫਿਲਹਾਲ ਇਹਨਾਂ ਦੇ ਸੈਂਪਲ ਲਏ ਜਾ ਰਹੇ ਨੇ ਅਤੇ ਇਹਨਾਂ ਨੂੰ ਲੈਬ ਵਿੱਚ ਭੇਜਿਆ ਜਾਵੇਗਾ। ਉਹਨਾਂ ਕਿਹਾ ਕਿ ਫਿਲਹਾਲ ਹਾਲੇ ਉਹਨਾਂ ਵੱਲੋਂ ਰੇਡ ਜਾਰੀ ਹੈ।
ਉਧਰ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਵੱਡੀ ਤਾਦਾਦ 'ਚ ਨਕਲੀ ਦੁੱਧ ਅਤੇ ਪਨੀਰ ਸਮੇਤ ਦਹੀਂ ਵਿਕ ਰਿਹਾ ਹੈ। ਜਿਸ ਖਿਲਾਫ ਉਹ ਲਗਾਤਾਰ ਕਾਰਵਾਈਆਂ ਲਈ ਸ਼ਿਕਾਇਤਾਂ ਕਰ ਰਹੇ ਹਨ ਅਤੇ ਇਸ ਦੇ ਨਾਲ ਨਾਲ ਉਹਨਾਂ ਲੋਕਾਂ ਨੂੰ ਲੱਭ ਰਹੇ ਨੇ ਜੋ ਲੋਕਾਂ ਨੂੰ ਜ਼ਹਿਰ ਪਰੋਸ ਰਹੇ ਹਨ। ਉਹਨਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨਾਲ ਮਿਲ ਕੇ ਛਾਪੇਮਾਰੀ ਕੀਤੀ ਗਈ ਹੈ ਅਤੇ ਵੱਡੀ ਤਾਦਾਦ ਵਿੱਚ ਪਨੀਰ ਅਤੇ ਦਹੀਂ ਬਰਾਮਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇੱਥੇ ਕੋਈ ਵੀ ਪਸ਼ੂ ਤੇ ਡੰਗਰ ਨਹੀਂ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਯੂਰੀਆ ਵੀ ਬਰਾਮਦ ਕੀਤਾ ਗਿਆ ਹੈ ਅਤੇ ਇਹ ਕਿਵੇਂ ਪਨੀਰ ਤਿਆਰ ਹੁੰਦਾ ,ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
- PTC NEWS