Wed, May 7, 2025
Whatsapp

Pahalgam Terror Attack : ਲੁਧਿਆਣਾ 'ਚ ਮੁਸਲਿਮ ਭਾਈਚਾਰੇ ਨੇ ਅੱਤਵਾਦ ਦਾ ਫੂਕਿਆ ਪੁਤਲਾ, ਸ਼ਾਹੀ ਇਮਾਮ ਨੇ ਕਿਹਾ -ਕਾਤਿਲਾਂ ਨੂੰ ਸਰੇ ਬਾਜ਼ਾਰ ਦਿੱਤੀ ਜਾਵੇ ਫ਼ਾਂਸੀ

ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਖਤ ਸ਼ਬਦਾਂ 'ਚ ਨਿਖੇਦੀ ਕਰਦੇ ਹੋਏ ਇਸ ਨੂੰ ਇਨਸਾਨੀਅਤ ਲਈ ਸ਼ਰਮਨਾਕ ਦੱਸਿਆ ਹੈ। ਕਸ਼ਮੀਰ 'ਚ ਅੱਤਵਾਦੀ ਹਮਲੇ ਦੇ ਖਿਲਾਫ ਅੱਜ ਇੱਥੇ ਇਤਿਹਾਸਿਕ ਜਾਮਾ ਮਸਜਿਦ ਦੇ ਬਾਹਰ ਅੱਤਵਾਦ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ

Reported by:  PTC News Desk  Edited by:  Shanker Badra -- April 23rd 2025 03:25 PM
Pahalgam Terror Attack : ਲੁਧਿਆਣਾ 'ਚ ਮੁਸਲਿਮ ਭਾਈਚਾਰੇ ਨੇ ਅੱਤਵਾਦ ਦਾ ਫੂਕਿਆ ਪੁਤਲਾ, ਸ਼ਾਹੀ ਇਮਾਮ ਨੇ ਕਿਹਾ -ਕਾਤਿਲਾਂ ਨੂੰ ਸਰੇ ਬਾਜ਼ਾਰ ਦਿੱਤੀ ਜਾਵੇ ਫ਼ਾਂਸੀ

Pahalgam Terror Attack : ਲੁਧਿਆਣਾ 'ਚ ਮੁਸਲਿਮ ਭਾਈਚਾਰੇ ਨੇ ਅੱਤਵਾਦ ਦਾ ਫੂਕਿਆ ਪੁਤਲਾ, ਸ਼ਾਹੀ ਇਮਾਮ ਨੇ ਕਿਹਾ -ਕਾਤਿਲਾਂ ਨੂੰ ਸਰੇ ਬਾਜ਼ਾਰ ਦਿੱਤੀ ਜਾਵੇ ਫ਼ਾਂਸੀ

Pahalgam Terror Attack : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ (Terrorist Attack) ਕਾਰਨ ਪੂਰਾ ਦੇਸ਼ ਸਦਮੇ ਵਿੱਚ ਹੈ। ਇਸ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕਸ਼ਮੀਰ ਦੇ ਪਹਿਲਗਾਮ 'ਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਲੁਧਿਆਣਾ ਦੇ ਜਾਮਾ ਮਸਜਿਦ ਬਾਹਰ ਅੱਜ ਅੱਤਵਾਦ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਖਤ ਸ਼ਬਦਾਂ 'ਚ ਨਿਖੇਦੀ ਕਰਦੇ ਹੋਏ ਇਸ ਨੂੰ ਇਨਸਾਨੀਅਤ ਲਈ ਸ਼ਰਮਨਾਕ ਦੱਸਿਆ ਹੈ।  ਕਸ਼ਮੀਰ 'ਚ ਅੱਤਵਾਦੀ ਹਮਲੇ ਦੇ ਖਿਲਾਫ ਅੱਜ ਇੱਥੇ ਇਤਿਹਾਸਿਕ ਜਾਮਾ ਮਸਜਿਦ ਦੇ ਬਾਹਰ ਅੱਤਵਾਦ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ।

ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਧਰਮ ਪੁੱਛ ਕੇ ਬੇਕਸੂਰ ਲੋਕਾਂ ਨੂੰ ਮਾਰਨਾ ਬੜੀ ਹੀ ਮੰਦਭਾਗੀ ਗੱਲ ਹੈ। ਉਹਨਾਂ ਕਿਹਾ ਕਿ ਕੁਰਾਨ ਪਾਕ ਵਿੱਚ ਸਪਸ਼ਟ ਸ਼ਬਦਾਂ 'ਚ ਕਿਹਾ ਗਿਆ ਹੈ ਕਿ ਕਿਸੇ ਇੱਕ ਵੀ ਬੇਕਸੂਰ ਇਨਸਾਨ ਦਾ ਕਤਲ ਪੂਰੀ ਇਨਸਾਨੀਅਤ ਦਾ ਕਤਲ ਹੈ। ਉਹਨਾਂ ਕਿਹਾ ਕਿ ਆਪਣੇ ਆਪ ਨੂੰ ਮੁਸਲਮਾਨ ਕਹਿਣ ਵਾਲੇ ਇਹ ਅੱਤਵਾਦੀ ਕਿਸੇ ਕੀਮਤ 'ਤੇ ਇਸਲਾਮ ਦੇ ਪੈਰੋਕਾਰ ਨਹੀਂ ਹੋ ਸਕਦੇ। ਦੇਸ਼ ਭਰ 'ਚ ਮੁਸਲਮਾਨ ਅਤੇ ਹਿੰਦੂਆਂ ਵਿੱਚ ਨਫਰਤ ਦੀ ਨਾ ਸਿਰਫ ਇੱਕ ਵੱਡੀ ਸਾਜਿਸ਼ ਹੈ ਬਲਕਿ ਨਿਹੱਥੇ ਸੈਲਾਨੀਆਂ ਨੂੰ ਸ਼ਿਕਾਰ ਬਣਾਇਆ ਗਿਆ। ਜਿਸ ਦੀ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ। 


ਸ਼ਾਹੀ ਇਮਾਮ ਨੇ ਕਿਹਾ ਕਿ ਇਸ ਦੀ ਸਿਰਫ ਜਾਂਚ ਹੀ ਨਹੀਂ ਹੋਣੀ ਚਾਹੀਦੀ ਬਲਕਿ ਜਾਲਮਾਂ ਨੂੰ ਸ਼ਰੇਆਮ ਬਾਜ਼ਾਰ 'ਚ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਬਣਾ ਕੇ ਰੱਖਣੀ ਹੈ ਕਿਉਂਕਿ ਅੱਤਵਾਦ ਦਾ ਮਕਸਦ ਏਕਤਾ ਤੇ ਅਖੰਡਤਾ ਨੂੰ ਤੋੜਨਾ ਹੈ। ਉਹਨਾਂ ਕਿਹਾ ਕਿ ਬਦਕਿਸਮਤੀ ਦੇ ਨਾਲ 1947 ਵਿੱਚ ਪਾਕਿਸਤਾਨ ਦੀ ਸਥਾਪਨਾ ਕੀਤੀ ਗਈ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਹ ਇੱਕ ਚੰਗਾ ਪੜੋਸੀ ਨਹੀਂ ਬਣ ਸਕਿਆ। ਜਿਸ ਦਾ ਨਤੀਜਾ ਇਹ ਹੈ ਕਿ ਉਹ ਖੁਦ ਵੀ ਅੱਜ ਨਫਰਤ ਦੀ ਅੱਗ ਵਿੱਚ ਜਲ ਰਿਹਾ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਕੀ ਇਸਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ। 

ਇਸ ਅੱਤਵਾਦੀ ਹਮਲੇ 'ਚ ਮਾਰੇ ਗਏ ਸਾਰੇ ਲੋਕਾਂ ਨੂੰ ਇੱਕ- ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ ਅਤੇ ਇਸ ਸਾਜਿਸ਼ ਦਾ ਪਰਦਾਫਾਸ਼ ਕੀਤਾ ਜਾਵੇ ਤਾਂ ਕਿ ਕਸ਼ਮੀਰ ਵਿੱਚ ਜੋ ਸਦਭਾਵਨਾ ਦਾ ਮਾਹੌਲ ਬਣਿਆ ਹੋਇਆ ਹੈ। ਉਸਨੂੰ ਦੁਬਾਰਾ ਤੋਂ ਸਥਾਪਿਤ ਕੀਤਾ ਜਾ ਸਕੇ ਸ਼ਾਹੀ ਇਮਾਮ ਨੇ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ। ਇਸ ਲਈ ਇਸ ਨਾਜ਼ੁਕ ਸਮੇਂ 'ਚ ਸਾਨੂੰ ਸਾਰਿਆਂ ਲੋਕਾਂ ਨੂੰ ਸਿਆਸਤ ਕਰਨ ਦੀ ਬਜਾਏ ਦੁਸ਼ਮਣ ਦਾ ਮੁਕਾਬਲਾ ਕਰਨਾ ਹੈ ਅਤੇ ਪੀੜਤਾਂ ਦਾ ਦੁੱਖ ਵੰਡਨ ਦੇ ਲਈ ਕਦਮ ਵਧਾਉਣਾ ਚਾਹੀਦਾ ਹੈ।  

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਦੋ ਵਿਦੇਸ਼ੀ ਸੈਲਾਨੀਆਂ ਸਮੇਤ 26 ਲੋਕ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਦੇ ਹਿੱਟ ਸਕੁਐਡ ਦ ਰੇਸਿਸਟੈਂਸ ਫਰੰਟ (ਟੀਆਰਐਫ) ਨੇ ਲਈ ਹੈ। ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਨੇ ਕਿਹਾ ਹੈ ਕਿ ਅੱਤਵਾਦੀਆਂ ਨੇ ਪਹਿਲਾਂ ਲੋਕਾਂ ਦੇ ਨਾਮ ਪੁੱਛੇ ਅਤੇ ਪੁਸ਼ਟੀ ਕੀਤੀ ਕਿ ਕੀ ਉਹ ਗੈਰ-ਮੁਸਲਮਾਨ ਸਨ। ਇਸ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ।

- PTC NEWS

Top News view more...

Latest News view more...

PTC NETWORK