Maharashtra Blast : ਆਰਡੀਨੈਂਸ ਫੈਕਟਰੀ 'ਚ ਜ਼ੋਰਦਾਰ ਧਮਾਕਾ, 8 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
Maharashtra Ordinance Factory : ਮਹਾਰਾਸ਼ਟਰ ਦੇ ਨਾਗਪੁਰ ਨੇੜੇ ਇੱਕ ਆਰਡੀਨੈਂਸ ਫੈਕਟਰੀ ਵਿੱਚ ਧਮਾਕੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ।ਭੰਡਾਰਾ 'ਚ ਆਰਡੀਨੈਂਸ ਫੈਕਟਰੀ 'ਚ ਧਮਾਕੇ 'ਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ ਹਨ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਇਲਾਕੇ ਦੇ ਲੋਕ ਹਿੱਲ ਗਏ।
ਧਮਾਕੇ ਦੀ ਖਬਰ ਤੋਂ ਬਾਅਦ ਰਾਹਤ ਅਤੇ ਬਚਾਅ ਦਲ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਇਹ ਆਰਡੀਨੈਂਸ ਫੈਕਟਰੀ ਭੰਡਾਰਾ ਦੇ ਜਵਾਹਰਨਗਰ ਵਿੱਚ ਹੈ। ਇਹ ਧਮਾਕਾ ਫੈਕਟਰੀ ਦੀ ਆਰਕੇ ਬ੍ਰਾਂਚ ਸੈਕਸ਼ਨ ਵਿੱਚ ਹੋਇਆ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਧਮਾਕਾ ਸ਼ੁੱਕਰਵਾਰ ਸਵੇਰੇ ਕਰੀਬ 10 ਵਜੇ ਹੋਇਆ। ਕੁਝ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਲੋਹੇ ਦੇ ਵੱਡੇ ਟੁਕੜੇ ਦੂਰ ਤੱਕ ਡਿੱਗ ਗਏ।
ਭੰਡਾਰਾ ਕਲੈਕਟਰ ਸੰਜੇ ਕੋਲਤੇ ਅਨੁਸਾਰ ਧਮਾਕੇ ਕਾਰਨ ਫੈਕਟਰੀ ਦੀ ਛੱਤ ਡਿੱਗ ਗਈ ਹੈ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਹਾਦਸੇ ਦੇ ਸਮੇਂ ਮੌਕੇ 'ਤੇ 12 ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ 2 ਨੂੰ ਬਚਾ ਲਿਆ ਗਿਆ ਹੈ।
ਫਾਇਰ ਵਿਭਾਗ, ਪੁਲਿਸ ਵਿਭਾਗ, ਤਹਿਸੀਲਦਾਰ ਅਤੇ ਹੋਰ ਲੋੜੀਂਦੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਸਥਿਤੀ ਨਾਲ ਨਜਿੱਠਣ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਨੂੰ ਵੀ ਤਾਇਨਾਤ ਕੀਤਾ ਗਿਆ ਹੈ।
- PTC NEWS