ਬਠਿੰਡਾ: ਕੁਲਚੇ ਵਾਲੇ ਦੇ ਕਤਲ ਮਾਮਲੇ 'ਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਅਦਾਲਤ 'ਚ ਕੀਤਾ ਗਿਆ ਪੇਸ਼
Bathinda Murder Case: 28 ਅਕਤੂਬਰ ਨੂੰ ਬਠਿੰਡਾ ਦੇ ਮਾਲ ਰੋਡ ਉੱਤੇ ਹਰਮਨ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਫਰੀਦਕੋਟ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੰਜ ਦਿਨਾ ਦਾ ਰਿਮਾਂਡ ਦਿੱਤਾ ਹੈ। ਪੁਲਿਸ ਨੇ ਅਦਾਲਤ ਵਿੱਚ ਤਰਕ ਰੱਖਿਆ ਹੈ ਕਿ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਵੱਲੋਂ ਪੈਸਿਆਂ ਦੇ ਲੇਣ ਦੇਣ ਵਿੱਚ ਸ਼ਮੂਲੀਅਤ ਹੈ।
ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤਾ ਸੀ ਕਤਲ:
ਇਸ ਮੁਕਾਬਲੇ ਵਿੱਚ ਮੁਲਜ਼ਮ ਲਵਪ੍ਰੀਤ ਲਵੀ ਤੋਂ ਇਲਾਵਾ ਦੋ ਹੋਰ ਗੈਂਗਸਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਬਠਿੰਡਾ ਵਿੱਚ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਹਰਜਿੰਦਰ ਸਿੰਘ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ ਅਤੇ ਗੋਲੀ ਲੱਗਣ ਕਰਕੇ ਵਪਾਰੀ ਆਗੂ ਦੀ ਮੌਤ ਹੋ ਗਈ ਸੀ।
- PTC NEWS