Dera Baba Nanak ਦੇ DSP ਖਿਲਾਫ ਪੰਜਾਬ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, ਹੋਇਆ ਤਬਾਦਲਾ, ਜਾਣੋ ਪੂਰਾ ਮਾਮਲਾ
Dera Baba Nanak News : ਇੱਕ ਪਾਸੇ ਜਿੱਥੇ ਪੰਜਾਬ ’ਚ ਜ਼ਿਮਨੀ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੀਐਸਪੀ ਦੇ ਖਿਲਾਫ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਨੇ ਡੀਐਸਪੀ ਦੀ ਸ਼ਿਕਾਇਤ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅੰਦਰ ਵੀ ਕੀਤੀ ਸੀ। ਜਿੱਥੇ ਉਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਡੀਐਸਪੀ ਸੱਤਾਧਾਰੀ ਧਿਰ ਦੀ ਮਦਦ ਕੀਤੀ ਜਾ ਰਹੀ ਹੈ।
ਦਰਅਸਲ ਪੰਜਾਬ ਦੀ ਡੇਰਾ ਬਾਬਾ ਨਾਨਕ ਸੀਟ 'ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ 'ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ 'ਚ ਚੋਣ ਕਮਿਸ਼ਨ ਦੀ ਕਾਰਵਾਈ ਕੀਤੀ ਗਈ।
- PTC NEWS