Thu, Sep 19, 2024
Whatsapp

Manawala Toll Plaza Free : ਮੁੜ ਕਿਸਾਨਾਂ ਵੱਲੋਂ ਮਾਨਾਵਾਲਾ ਟੋਲ ਪਲਾਜ਼ਾ ਕੀਤਾ ਗਿਆ ਫ੍ਰੀ; ਕਿਸਾਨਾਂ ਨੇ ਟੋਲ ਪਲਾਜ਼ਾ ਵਾਲਿਆਂ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

ਮਿਲੀ ਜਾਣਕਾਰੀ ਮੁਤਾਬਿਕ ਇੱਕ ਕਿਸਾਨ ਵੱਲੋਂ ਪਰਾਲੀ ਦੀ ਟਰਾਲੀ ਨੂੰ ਲੈ ਕੇ ਟੋਲ ਪਲਾਜ਼ਾ ਚੋਂ ਲੰਘਿਆ ਜਾ ਰਿਹਾ ਸੀ ਇਸ ਦੌਰਾਨ ਟੋਲ ਪਲਾਜ਼ਾ ਵਾਲਿਆਂ ਵੱਲੋਂ ਟੋਲ ਕੱਟੇ ਬਿਨਾਂ ਨਾ ਜਾਣ ਦੀ ਗੱਲ ਆਖੀ ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ।

Reported by:  PTC News Desk  Edited by:  Aarti -- September 19th 2024 01:05 PM
Manawala Toll Plaza Free : ਮੁੜ ਕਿਸਾਨਾਂ ਵੱਲੋਂ ਮਾਨਾਵਾਲਾ ਟੋਲ ਪਲਾਜ਼ਾ ਕੀਤਾ ਗਿਆ ਫ੍ਰੀ; ਕਿਸਾਨਾਂ ਨੇ ਟੋਲ ਪਲਾਜ਼ਾ ਵਾਲਿਆਂ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

Manawala Toll Plaza Free : ਮੁੜ ਕਿਸਾਨਾਂ ਵੱਲੋਂ ਮਾਨਾਵਾਲਾ ਟੋਲ ਪਲਾਜ਼ਾ ਕੀਤਾ ਗਿਆ ਫ੍ਰੀ; ਕਿਸਾਨਾਂ ਨੇ ਟੋਲ ਪਲਾਜ਼ਾ ਵਾਲਿਆਂ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

Manawala Toll Plaza Free :  ਕਿਸਾਨਾਂ ਵੱਲੋਂ ਇੱਕ ਵਾਰ ਫੇਰ ਤੋਂ ਅੰਮ੍ਰਿਤਸਰ ਸਥਿਤ ਮਾਨਾਵਾਲਾ ਟੋਲ ਪਲਾਜ਼ਾ ਨੂੰ ਲੋਕਾਂ ਲਈ ਫ੍ਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਟੋਲ ਪਲਾਜ਼ਾ ਦੇ ਮੁਲਾਜ਼ਾਮਾਂ ’ਤੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਵੱਲੋਂ ਕਿਸਾਨ ਦੇ ਨਾਲ ਬਦਤਮੀਜ਼ੀ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਕਿਸਾਨ ਦਾ ਮੋਬਾਈਲ ਵੀ ਖੋਹ ਲਿਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਟੋਲ ਪਲਾਜ਼ਾ ਨੂੰ ਫ੍ਰੀ ਕੀਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਇੱਕ ਕਿਸਾਨ ਵੱਲੋਂ ਪਰਾਲੀ ਦੀ ਟਰਾਲੀ ਨੂੰ ਲੈ ਕੇ ਟੋਲ ਪਲਾਜ਼ਾ ਚੋਂ ਲੰਘਿਆ ਜਾ ਰਿਹਾ ਸੀ ਇਸ ਦੌਰਾਨ ਟੋਲ ਪਲਾਜ਼ਾ ਵਾਲਿਆਂ ਵੱਲੋਂ ਟੋਲ ਕੱਟੇ ਬਿਨਾਂ ਨਾ ਜਾਣ ਦੀ ਗੱਲ ਆਖੀ ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਸ ਦੌਰਾਨ ਕਿਸਾਨ ਨੇ ਟੋਲ ਪਲਾਜ਼ਾ ਦੇ ਮੁਲਾਜ਼ਮ ’ਤੇ ਮੋਬਾਈਲ ਖੋਹਣ ਦੇ ਵੀ ਇਲਜ਼ਾਮ ਲਗਾਏ। 

ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਕਹਿੰਦੀ ਹੈ ਪਰਾਲੀ ਨੂੰ ਅੱਗ ਨਹੀਂ ਲਾਉਣੀ ਜਿਸ ਤੇ ਕਿਸਾਨ ਦੋ ਦੋ ਹਜ਼ਾਰ ਰੁਪਏ ਦੇ ਕੇ ਪਰਾਲੀ ਚੁੱਕਵਾ ਕੇ ਫੈਕਟਰੀਆਂ ਦੇ ਵਿੱਚ ਭੇਜ ਰਹੇ ਹਨ ਤਾਂ ਟੋਲ ਪਲਾਜ਼ਾ ਵਾਲਿਆਂ ਵੱਲੋਂ ਟਰਾਲੀਆਂ ਨੂੰ ਰੋ ਕੇ ਉਨ੍ਹਾਂ ਤੋਂ ਟੋਲ ਮੰਗਿਆ ਜਾ ਰਿਹਾ ਹੈ। ਜੇਕਰ ਕੋਈ ਟੋਲ ਨਹੀਂ ਦਿੰਦਾ ਤਾਂ ਉਸ ਦੇ ਨਾਲ ਗੁੰਡਾਗਰਦੀ ਕੀਤੀ ਜਾਂਦੀ ਹੈ। ਇਸੇ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਸਵੇਰ ਤੋਂ ਹੀ ਟੋਲ ਪਲਾਜਾ ਨੂੰ ਲੋਕਾਂ ਦੇ ਲਈ ਫ੍ਰੀ ਕੀਤਾ ਗਿਆ ਹੈ।  

- PTC NEWS

Top News view more...

Latest News view more...

PTC NETWORK