ਚੰਡੀਗੜ੍ਹ, 13 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਵੱਲੋਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿਚ ਸਿੱਖਾਂ ਵਾਸਤੇ ਹੈਲਮਟ ਲਾਜ਼ਮੀ ਬਣਾਉਣ ਦੇ ਕਦਮ ਨੂੰ ਲਾਗੂ ਹੋਣ ਤੋਂ ਰੋਕਣ ਲਈ ਆਪ ਨਿੱਜੀ ਤੌਰ ’ਤੇ ਮਾਮਲੇ ਵਿਚ ਦਖਲ ਦੇਣ।ਇਸ ਕਦਮ ਨੂੰ ਭੜਕਾਊ, ਕਠੋਰ ਅਤੇ ਅਸੰਵੇਦਨਸ਼ੀਲ ਕਰਾਰ ਦਿੰਦਿਆਂ ਬਾਦਲ ਨੇ ਕਿਹਾ ਕਿ ਇਤਿਹਾਸ ਵਿਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਤੇ ਇਹ ਉੱਕਾ ਹੀ ਬੇਤੁਕਾ ਫੈਸਲਾ ਹੈ ਕਿਉਂਕਿ ਸਿੱਖ ਫੌਜੀ ਹਮੇਸ਼ਾ ਦੇਸ਼ ਦੀ ਰਾਖੀ ਵਾਸਤੇ ਮੋਹਰੀ ਰਹੇ ਹਨ ਅਤੇ ਬੀਤੇ ਸਮੇਂ ਵਿਚ ਉਹਨਾਂ ਨੂੰ ਕਦੇ ਵੀ ਹੈਲਮਟ ਦੀ ਲੋੜ ਮਹਿਸੂਸ ਨਹੀਂ ਹੋਈ।ਉਹਨਾਂ ਕਿਹਾ ਕਿ ਅਖ਼ਬਾਰੀ ਰਿਪੋਰਟਾਂ ਮੁਤਾਬਕ ਵੱਖ-ਵੱਖ ਸਰੋਤਾਂ ਤੋਂ ਮਿਲ ਰਹੀਆਂ ਖਬਰਾਂ ਜੇਕਰ ਸਹੀ ਹਨ ਤਾਂ ਅਸੀਂ ਹੈਰਾਨ ਹਾਂ ਕਿ ਸਰਕਾਰ ਸਿੱਖ ਸਿਧਾਂਤਾਂ ਤੇ ਰਹਿਤ ਮਰਿਆਦਾ ਪ੍ਰਤੀ ਇੰਨੀ ਬੇਪਰਵਾਹ ਤੇ ਅਸੰਵੇਦਨਸ਼ੀਲ ਕਿਵੇਂ ਹੋ ਸਕਦੀ ਹੈ ਕਿਉਂਕਿ ਇਹ ਭਾਵਨਾਵਾਂ ਨਾਲ ਜੁੜਿਆ ਗੰਭੀਰ ਧਾਰਮਿਕ ਮਾਮਲਾ ਹੈ। ਉਹਨਾਂ ਕਿਹਾ ਕਿ ਸਿੱਖ ਮਰਿਆਦਾ ਨਾਲ ਜੁੜੇ ਮਾਮਲੇ ਵਿਚ ਕਿਸੇ ਨੂੰ ਵੀ ਦਖਲ ਦੇਣ ਦਾ ਹੱਕ ਨਹੀਂ ਹੈ। ਉਹਨਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਇਸ ਸਭ ਦਾ ਜ਼ਿਕਰ ਕੀਤਾ। ਉਹਨਾਂ ਆਸ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਮਾਮਲੇ ਨੂੰ ਵੇਖਣਗੇ ਅਤੇ ਲੋੜੀਂਦੇ ਹੁਕਮ ਜਾਰੀ ਕਰਨਗੇ ਤਾਂ ਜੋ ਇਸ ਤਜਵੀਜ਼ ਨੂੰ ਤੁਰੰਤ ਰੋਕਿਆ ਜਾ ਸਕੇ।ਉਹਨਾਂ ਕਿਹਾ ਕਿ ਸਿੱਖ ਫੌਜੀਆਂ ਬਾਰੇ ਅੰਗਰੇਜ਼ਾਂ ਨੇ ਵੀ ਕਦੇ ਅਜਿਹਾ ਫੈਸਲਾ ਨਹੀਂ ਲਿਆ। ਉਹਨਾਂ ਕਿਹਾ ਕਿ ਸਿੱਖਾਂ ਨੇ 1948, 1962, 1965 ਅਤੇ 1971 ਦੀਆਂ ਜੰਗਾਂ ਵਿਚ ਮੋਹਰੀ ਹੋ ਕੇ ਡਟਵੀਂ ਲੜਾਈ ਲੜੀ ਕਿਉਂਕਿ ਇਹ ਦੇਸ਼ ਭਗਤ ਲੋਕ ਹਨ। ਉਹਨਾਂ ਕਿਹਾ ਕਿ ਕਾਰਗਿਲ ਸਮੇਤ ਹੋਰ ਫੌਜੀ ਮੁਹਿੰਮਾਂ ਵਿਚ ਵੀ ਇਹ ਹਮੇਸ਼ਾ ਮੋਹਰੀ ਰਹੇ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਹ ਮਾਮਲਾ ਅਚਨਚੇਤ ਕਿਵੇਂ ਸਾਹਮਣੇ ਆ ਗਿਆ ਜਦੋਂ ਕਿ ਕਿਸੇ ਵੀ ਸਿੱਖ ਨੂੰ ਹੈਲਮਟ ਦੀ ਕੋਈ ਜ਼ਰੂਰਤ ਨਹੀਂ ਪਈ ? ਉਹਨਾਂ ਆਸ ਪ੍ਰਗਟ ਕੀਤੀ ਕਿ ਇਸ ਮਾਮਲੇ ਵਿਚ ਮਿਲ ਰਹੀਆਂ ਰਿਪੋਰਟਾਂ ਸੱਚੀਆਂ ਨਹੀਂ ਹੋਣਗੀਆਂ।
Strongly urge Govt of India to shelve the move to impose helmets on Sikh soldiers. As per Sikh tenets and practice, nothing can be allowed to be worn over the turban which is a proud identity marker for every Sikh. Drop this move immediately.@PMOIndia @DefenceMinIndia pic.twitter.com/DNjnOJSehI
— Sukhbir Singh Badal (@officeofssbadal) January 13, 2023
<script async src=https://platform.twitter.com/widgets.js charset=utf-8></script>ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਬਾਦਲ ਨੇ ਮੋਦੀ ਦਾ ਧਿਆਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਗਟਾਈ ਗੰਭੀਰ ਚਿੰਤਾ ਵੱਲ ਦੁਆਇਆ ਅਤੇ ਦੱਸਿਆ ਕਿ ਰੱਖਿਆ ਮੰਤਰਾਲੇ ਦੇ ਇਸ ਕਦਮ ਤੋਂ ਉਹ ਕਿੰਨੇ ਚਿੰਤਤ ਹਨ।ਅਕਾਲੀ ਮੁਖੀ ਨੇ ਮੀਡੀਆ ਵਿਚ ਆਈਆਂ ਰਿਪੋਰਟਾਂ ਦਾ ਹਵਾਲਾ ਦੇ ਰਹੇ ਸਨ ਜਿਹਨਾਂ ਵਿਚ ਕਿਹਾ ਗਿਆ ਸੀ ਕਿ ਰੱਖਿਆ ਮੰਤਰਾਲੇ ਨੇ ਪਹਿਲਾਂ ਹੀ ਸਿੱਖ ਫੌਜੀਆਂ ਲਈ ਵਿਸ਼ੇਸ਼ ਤੌਰ ’ਤੇ ਬਣਾਈਆਂ 1.59 ਲੱਖ ਹੈਲਮਟਾਂ ਖਰੀਦ ਲਈਆਂ ਹਨ। ਉਹਨਾਂ ਕਿਹਾ ਕਿ ਸਿੱਖ ਮਰਿਆਦਾ ਦਸਤਾਰਾਂ ਦੇ ਉਪਰ ਕੁਝ ਵੀ ਸਜਾਉਣ ਦੀ ਮਨਾਹੀ ਕਰਦੀ ਹੈ ਤੇ ਦੋ ਵਿਸ਼ਵ ਜੰਗਾਂ ਸਮੇਤ ਸਾਰੀਆਂ ਲੜਾਈਆਂ ਵਿਚ ਸਿੱਖਾਂ ਨੂੰ ਨਾ ਕਦੇ ਦਸਤਾਰ ਉਪਰ ਅਜਿਹੀਆਂ ਹੈਲਮਟਾਂ ਪਾਉਣ ਲਈ ਮਜਬੂਰ ਕੀਤਾ ਗਿਆ ਤੇ ਨਾ ਹੀ ਉਹਨਾਂ ਅਜਿਹੀਆਂ ਕੋਈ ਹੈਲਮਟਾਂ ਪਾਈਆਂ ਹੀ ਹਨ।