ਮਾਨ ਸਰਕਾਰ ਬਣਾਏਗੀ 'Healthy' ਸ਼ਰਾਬ, SC 'ਚ ਹਲਫਨਾਮਾ ਦਾਇਰ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਸ਼ਰਾਬ ਨੂੰ ਲੈ ਕੇ ਇਕ ਹਲਫਨਾਮਾ ਦਾਇਰ ਕੀਤਾ ਗਿਆ ਹੈ। ਇਸ ਹਲਫਨਾਮਾ ਵਿੱਚ ਪੰਜਾਬ ਸਰਕਾਰ ਵੱਲੋਂ ਹੈਲਥੀ ਸ਼ਰਾਬ ਲਿਆਉਣ ਦੀ ਗੱਲ ਕਹੀ ਗਈ ਹੈ। ਪੰਜਾਬ ਸਰਕਾਰ ਨੇ ਹਲਫਨਾਮਾ ਵਿੱਚ ਕਿਹਾ ਹੈ ਕਿ ਨਕਲੀ ਸ਼ਰਾਬ ਨੂੰ ਖਤਮ ਕਰਨ ਲਈ ਦੇਸ਼ੀ ਸ਼ਰਾਬ ਲਿਆਉਣ ਦੀ ਪੇਸ਼ਗੀ ਦਿੱਤੀ ਹੈ। ਸਰਕਾਰ ਦਾ ਤਰਕ ਹੈ ਕਿ ਇਸ ਨਾਲ ਜੋ ਨਾਜ਼ਾਇਜ਼ ਘਰੇਲੂ ਸ਼ਰਾਬ ਦੀ ਵਿਕਰੀ ਉੱਤੇ ਬ੍ਰੇਕ ਲੱਗੇਗੀ। ਮਾਨ ਸਰਕਾਰ ਦੇ ਇਸ ਹਲ਼ਫਨਾਮਾ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ।
ਅਸ਼ਵਨੀ ਸ਼ਰਮਾ ਨੇ ਸਰਕਾਰ ਨੂੰ ਘੇਰਿਆ
ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਵਾਲੀ ਸਰਕਾਰ ਹੁਣ ਨਸ਼ੇ ਨੂੰ ਉਤਸ਼ਾਹਿਤ ਕਰ ਰਹੀ ਹੈ।ਸਰਕਾਰ ਦੀਆਂ ਵਿਰੋਧੀਆਂ ਧਿਰਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਨਕਲੀ ਸ਼ਰਾਬ ਨਾਲ ਮੌਤਾਂ
NCRB ਦੀ ਰਿਪੋਰਟ ਮੁਤਾਬਿਕ ਨਕਲੀ ਅਤੇ ਜਹਿਰੀਲੀ ਸ਼ਰਾਬ ਪੀਣ ਨਾਲ ਦੇਸ਼ ਵਿੱਚ ਸਭ ਤੋਂ ਵੱਧ ਮੌਤਾਂ ਬਿਹਾਰ ਵਿੱਚ ਹੁੰਦੀਆਂ ਹਨ। ਰਿਪੋਰਟ ਮੁਤਾਬਿਰ ਬਿਹਾਰ ਤੋਂ ਬਾਅਦ ਪੰਜਾਬ ਵਿੱਚ ਨਕਲੀ ਸ਼ਰਾਬ ਨਾਲ ਮੌਤਾਂ ਹੁੰਦੀਆਂ ਹਨ।
ਸ਼ਰਾਬ ਕਾਰੋਬਾਰੀਆਂ ਵਿੱਚ ਭਾਰੀ ਰੋਸ
ਸ਼ਰਾਬ ਦੇ ਕਾਰੋਬਾਰੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਦੀ ਜਾ ਰਹੀ ਸਿਹਤਮੰਤ ਸ਼ਰਾਬ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਰਾਬ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਸ਼ਰਾਬ ਸਿਹਤ ਲਈ ਹਾਨੀਕਾਰਕ ਹੈ ਫਿਰ ਉਹ ਸਿਹਤਮੰਦ ਕਿਵੇਂ ਹੋ ਸਕਦੀ ਹੈ। ਠੇਕੇਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਕੋਲੋਂ ਨਕਲੀ ਸ਼ਰਾਬ ਫੜੀ ਤਾਂ ਨਹੀ ਜਾਂਦੀ।
- PTC NEWS