ਮਾਨਸਾ, 7 ਦਸੰਬਰ: ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਮੰਗਲਵਾਰ ਦੁਪਹਿਰ ਮਾਨਸਾ ਪਹੁੰਚੇ ਜਿੱਥੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਇਹ ਪੁੱਛ-ਪੜਤਾਲ ਮਾਨਸਾ ਦੇ ਸੀਆਈਏ ਦਫ਼ਤਰ ਵਿਚਕਾਰ ਹੋਈ। ਦੱਸਣਯੋਗ ਹੈ ਕਿ ਮਾਨਸਾ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਬੱਬੂ ਮਾਨ, ਮਨਕੀਰਤ ਔਲਖ, ਦਿਲਪ੍ਰੀਤ ਢਿੱਲੋਂ ਅਤੇ ਮਾਰੇ ਗਏ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੂੰ ਤਲਬ ਕੀਤਾ ਸੀ।ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਕਿ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਯੂਥ ਅਕਾਲੀ ਦਲ ਦੇ ਆਗੂ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਗਾਇਕ ਬੱਬੂ ਮਾਨ ਨੂੰ ਇਸ ਲਈ ਤਲਬ ਕੀਤਾ ਗਿਆ ਕਿਉਂਕਿ ਉਨ੍ਹਾਂ ਦੀ ਕਥਿਤ ਤੌਰ 'ਤੇ ਮੂਸੇਵਾਲਾ ਨਾਲ ਕਈ ਵਾਰ ਆਨਲਾਈਨ ਝਗੜਿਆਂ ਵਿੱਚ ਸ਼ਮੂਲੀਅਤ ਸਾਹਮਣੇ ਆਈ ਸੀ, ਉੱਥੇ ਹੀ ਔਲਖ ਦਾ ਮਾਮਲਾ ਵੀ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਗਰਮਾਇਆ। ਕਾਬਲੇ ਗੌਰ ਹੈ ਕਿ ਔਲਖ ਤੋਂ ਪੁਲਿਸ ਪਹਿਲਾਂ ਵੀ ਇੱਕ ਵਾਰ ਪੁੱਛਗਿੱਛ ਕਰ ਚੁੱਕੀ ਹੈ।ਇਹ ਵੀ ਪੜ੍ਹੋ: ਸਲਮਾਨ ਖ਼ਾਨ ’ਤੇ ਸਾਬਕਾ ਪ੍ਰੇਮਿਕਾ ਨੇ ਲਾਏ ਗੰਭੀਰ ਇਲਜ਼ਾਮ, ਪਰ ਕੀਤੀ ਪੋਸਟ ਡਿਲੀਟਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪਹਿਲਾਂ ਵੀ ਉਨ੍ਹਾਂ ਦੇ ਪੁੱਤਰ ਦੇ ਕਤਲ ਪਿੱਛੇ ਸੰਗੀਤ ਉਦਯੋਗ ਦੇ ਲੋਕਾਂ ਦਾ ਹੱਥ ਹੋਣ ਦੀ ਗੱਲ ਕਹੀ ਹੈ। ਇੱਥੇ ਦਸਣਾ ਬਣਦਾ ਹੈ ਕਿ ਮਾਨਸਾ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਕਤਲ 'ਚ ਕਿਸੇ ਵੀ ਗਾਇਕ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।28 ਮਈ ਨੂੰ ਰਾਜ ਸਰਕਾਰ ਦੁਆਰਾ ਉਸਦੀ ਸੁਰੱਖਿਆ ਵਿੱਚ ਕਟੌਤੀ ਕਰਨ ਤੋਂ ਇੱਕ ਦਿਨ ਬਾਅਦ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 1850 ਪੰਨਿਆਂ ਦੀ ਵਿਸਤ੍ਰਿਤ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿੱਚ ਕਤਲ 'ਚ ਸ਼ਾਮਲ ਮਾਸਟਰਮਾਈਂਡ ਤੇ ਸ਼ੂਟਰਾਂ ਸਮੇਤ 24 ਮੁਲਜ਼ਮਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।