ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ,ਚੰਡੀਗੜ੍ਹ ਤੇ ਮੋਹਾਲੀ ਦੀ ਟ੍ਰੈਫਿਕ ਪ੍ਰਭਾਵਿਤ
ਚੰਡੀਗੜ੍ਹ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘ ਦੀ ਰਿਹਾਈ ਲਈ ਅੱਜ 18 ਕਿਲੋਮੀਟਰ ਲੰਬਾ ਮਾਰਚ ਕੀਤਾ ਗਿਆ। ਕੌਮੀ ਇਨਸਾਫ਼ ਵੱਲੋਂ 20 ਦਿਨਾਂ ਤੋਂ ਧਰਨਾ ਚੱਲ ਰਿਹਾ ਹੈ। ਇਥੇ ਪੰਜਾਬ ਅਤੇ ਹਰਿਆਣਾ ਵਿਚੋਂ ਵੱਡੀ ਗਿਣਤੀ ਵਿਚ ਸੰਗਤ ਪੁੱਜੀ। ਅੱਜ ਦਾ ਮਾਰਚ ਵਾਈਵੀਐਸ ਚੌਕ ਤੋਂ ਸ਼ੁਰੂ ਹੋ ਕੇ 18 ਕਿਲੋਮੀਟਰ ਚੱਲ ਕੇ ਮੁੜ ਵਾਈਵੀਐਸ ਚੌਕ ਉਤੇ ਖ਼ਤਮ ਹੋਵੇਗਾ। ਇਸ ਨਾਲ ਟ੍ਰੈਫਿਕ ਵੀ ਜ਼ਰੂਰ ਪ੍ਰਭਾਵਿਤ ਹੋਈ ਹੈ।
ਇਸ ਮਾਰਚ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਰੂਟ ਡਾਇਵਰਟ ਕੀਤੇ ਗਏ ਹਨ ਅਤੇ ਕੌਮੀ ਇਨਸਾਫ਼ ਮੋਰਚੇ ਦੇ ਵਲੰਟੀਅਰ ਖੁਦ ਅੱਗੇ ਜਾ ਕੇ ਲੋਕਾਂ ਨੂੰ ਸਮਝਾ ਰਹੇ ਹਨ ਤਾਂ ਕਿ ਕਿਸੇ ਨੂੰ ਕੋਈ ਦਿੱਕਤ ਨਾ ਹੋਵੇ। ਵਲੰਟੀਅਰ ਖੁਦ ਟ੍ਰੈਫਿਕ ਨੂੰ ਧਿਆਨ ਵਿਚ ਰੱਖ ਰਹੇ ਹਨ ਤਾਂ ਕਿ ਕਿਸੇ ਨੂੰ ਕੋਈ ਦਿੱਕਤ ਨਾ ਹੋਵੇ।
ਸਿੱਖਾਂ ਦੀ ਰਿਹਾਈ ਤੇ ਹੋਰ ਮੰਗਾਂ ਦਾ ਮਾਮਲਾ ਦਿਨ-ਬ-ਦਿਨ ਭਖਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਦੀ ਹਦੂਦ ਉਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ ਅਤੇ ਗਣਤੰਤਰ ਦਿਹਾੜੇ ਮੌਕੇ ਵਿਸ਼ਾਲ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਮਾਰਚ ਕਰਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਰਾਜਪਾਲ ਦਾ ਵਿਰੋਧ ਕਰਨ ਪੁੱਜੇ ਲਤੀਫਪੁਰਾ ਪੀੜਤਾਂ ਤੇ ਪੁਲਿਸ ਵਿਚਾਲੇ ਹੰਗਾਮਾ
ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘ ਦੀ ਰਿਹਾਈ ਵਿਚ ਅੜਿੱਕਾ ਪਾਉਣ ਦੇ ਦੋਸ਼ ਲਗਾਏ ਗਏ। ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦੋਹਰਾ ਕਾਨੂੰਨ ਅਪਣਾ ਰਹੀਆਂ ਹਨ।
- PTC NEWS