Fri, Dec 27, 2024
Whatsapp

Ludhiana NRI Murder: ਨਕਾਬਪੋਸ਼ ਬਾਈਕ ਸਵਾਰਾਂ ਨੇ NRI ਦਾ ਕੀਤਾ ਬੇਰਹਿਮੀ ਨਾਲ ਕਤਲ, ਇੱਥੇ ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਬੀਤੀ ਰਾਤ ਠਾਕੁਰ ਕਲੋਨੀ 'ਚ ਮੋਟਰਸਾਈਕਲ 'ਤੇ ਘਰ ਪਰਤ ਰਹੇ 42 ਸਾਲਾ ਐਨਆਰਆਈ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।

Reported by:  PTC News Desk  Edited by:  Aarti -- July 18th 2023 02:53 PM
Ludhiana NRI Murder: ਨਕਾਬਪੋਸ਼ ਬਾਈਕ ਸਵਾਰਾਂ ਨੇ NRI ਦਾ ਕੀਤਾ ਬੇਰਹਿਮੀ ਨਾਲ ਕਤਲ, ਇੱਥੇ ਜਾਣੋ ਪੂਰਾ ਮਾਮਲਾ

Ludhiana NRI Murder: ਨਕਾਬਪੋਸ਼ ਬਾਈਕ ਸਵਾਰਾਂ ਨੇ NRI ਦਾ ਕੀਤਾ ਬੇਰਹਿਮੀ ਨਾਲ ਕਤਲ, ਇੱਥੇ ਜਾਣੋ ਪੂਰਾ ਮਾਮਲਾ

Ludhiana NRI Murder: ਪੰਜਾਬ ‘ਚ ਲੁੱਟਖੋਹ ਅਤੇ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ। ਜਿੱਥੇ ਬੀਤੀ ਰਾਤ ਠਾਕੁਰ ਕਲੋਨੀ 'ਚ ਮੋਟਰਸਾਈਕਲ 'ਤੇ ਘਰ ਪਰਤ ਰਹੇ 42 ਸਾਲਾ ਐਨਆਰਆਈ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। 

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ ਉਮਰ 42 ਸਾਲ ਵਜੋਂ ਹੋਈ ਹੈ। ਮਾਮਲੇ ਸਬੰਧੀ ਪੁਲੀਸ ਚੌਕੀ ਦੇ ਇੰਚਾਰਜ ਏਐਸਆਈ ਰਵਿੰਦਰ ਕੁਮਾਰ ਨੇ ਦੱਸਿਆ ਹੈ ਕਿ ਬਰਿੰਦਰ ਸਿੰਘ ਆਪਣੇ ਨੌਕਰ ਨਾਲ ਲਲਤੋਂ ਕਲਾਂ ਸਥਿਤ ਫਾਰਮ ਹਾਊਸ ਤੋਂ ਆਪਣੀ ਰਿਹਾਇਸ਼ ਵੱਲ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ।


ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਅਤੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰਕੇ ਐਨਆਰਆਈ 'ਤੇ ਹਮਲਾ ਕੀਤਾ ਸੀ। ਬਰਿੰਦਰ ਸਿੰਘ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੌਰਾਨ ਨੌਕਰ ਨੂੰ ਵੀ ਸੱਟਾਂ ਲੱਗੀਆਂ ਸੀ ਜੋ ਕਿ ਹਸਪਤਾਲ ਭਰਤੀ ਹੈ। 

ਫਿਲਹਾਲ ਮੁੱਢਲੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਕਤਲ ਨਿੱਜੀ ਰੰਜਿਸ਼ ਦੇ ਚੱਲਦੇ ਕੀਤਾ ਗਿਆ ਹੈ। ਪਰ ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।

-ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: Youth Died in South Africa: ਸੁਨਹਿਰੇ ਭਵਿੱਖ ਦੀ ਭਾਲ ‘ਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ

- PTC NEWS

Top News view more...

Latest News view more...

PTC NETWORK