ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੇ ਮਾਤਾ ਅਜੀਤ ਕੌਰ ਦੇ ਸਦੀਵੀ ਵਿਛੋੜੇ ਦੀ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਮਾਤਾ ਅਜੀਤ ਕੌਰ ਦੀ ਅੰਤਿਮ ਅਰਦਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ, ਸ੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਸਮੇਤ ਰਾਜਨੀਤਕ, ਧਾਰਮਕ ਤੇ ਸਮਾਜਕ ਸਖਸ਼ੀਅਤਾਂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿਚ ਪੁੱਜ ਕੇ ਸ਼ਰਧਾਂਜਲੀ ਭੇਂਟ ਕੀਤੀ। ਅੰਤਿਮ ਅਰਦਾਸ ਸਮਾਗਮ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਮਾਤਾ ਅਜੀਤ ਕੌਰ ਪੰਥਕ ਸਖਸ਼ੀਅਤ ਦੇ ਮਾਲਕ ਸਨ, ਜਿਨ੍ਹਾਂ ਦਾ ਸਮੁੱਚਾ ਜੀਵਨ ਹਮੇਸ਼ਾ ਸਾਰਿਆਂ ਲਈ ਪ੍ਰੇਰਨਾ ਸਰੋਤ ਰਹੇਗਾ। ਜਥੇਦਾਰ ਧਾਮੀ ਨੇ ਕਿਹਾ ਕਿ ਮਾਤਾ ਅਜੀਤ ਕੌਰ ਦੀ ਪੰਥਕ ਸਖਸ਼ੀਅਤ ਦੇ ਪ੍ਰਭਾਵ ਦੇ ਚੱਲਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਉਨ੍ਹਾਂ ਦੇ ਭਰਾਵਾਂ ਨੂੰ ਪੰਥਕ ਗੁੜ੍ਹਤੀ ਮਿਲੀ, ਜਿਸ ਸਦਕਾ ਜਥੇਦਰ ਜਰਨੈਲ ਸਿੰਘ ਧਾਰਮਕ ਕਾਰਜਾਂ ’ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਤਾ ਅਜੀਤ ਕੌਰ ਦੀਆਂ ਪੰਥਕ ਸਖਸ਼ੀਅਤ ਸੇਵਾਵਾਂ ਦੀ ਅਣਦੇਖੀ ਨਹੀਂ ਕੀਤੀ ਜਾ ਸਕਦੀ, ਜੋ ਹਮੇਸ਼ਾ ਪੰਥਕ ਕਾਰਜਾਂ ਵਿਚ ਕਾਰਜਸ਼ੀਲ ਰਹੇ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਮਾਤਾ ਅਜੀਤ ਕੌਰ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੰਤਿਮ ਅਰਦਾਸ ’ਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਮਾਤਾ ਅਜੀਤ ਕੌਰ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਥਕ ਸਖਸੀਅਤ ਵਜੋਂ ਉਨ੍ਹਾਂ ਦਾ ਜੀਵਨ ਸਾਰਿਆਂ ਦਾ ਮਾਰਗ ਦਰਸ਼ਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਵੱਡਮੁੱਲੇ ਯੋਗਦਾਨ ਸਦਕਾ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਿੱਖਾਂ ਦੀ ਸਿਰਮੌਰ ਸੰਸਥਾ ’ਚ ਪੰਥਕ ਫਰਜ਼ਾਂ ਦੀ ਪਹਿਰੇਦਾਰੀ ਕਰ ਰਹੇ ਹਨ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੋਗ ਸੁਨੇਹਾ ਲੈ ਕੇ ਪੁੱਜੇ ਓਐਸਡੀ ਚਰਨਜੀਤ ਸਿੰਘ ਬਰਾੜ ਨੇ ਵੀ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਮਾਤਾ ਅਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਅੰਤਿਮ ਅਰਦਾਸ ’ਚ ਪੁੱਜੀਆਂ ਸਖਸ਼ੀਅਤਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਮੰਤਰੀ ਲਾਲ ਸਿੰਘ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਬਲਤੇਜ ਸਿੰਘ ਖੋਖ, ਜਥੇਦਾਰ ਗੁਰਤੇਜ ਸਿੰਘ ਕਾਉਣੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਪਦਮਸ੍ਰੀ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ, ਸਿਮਰਜੀਤ ਸਿੰਘ ਚੰਦੂਮਾਜਰਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਬਾਬਾ ਬਲਬੀਰ ਸਿੰਘ ਪਿੰਗਲਾਆਸ਼ਰਮ ਵਾਲੇ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਪੁਤਨੀ ਸਿਮਰਪ੍ਰੀਤ ਕੌਰ ਪਠਾਣਮਾਜਰਾ, ਜਥੇਦਾਰ ਮੋਹਨ ਸਿੰਘ ਕਰਤਾਰਪੁਰ, ਜਥੇਦਾਰ ਅਮਰਜੀਤ ਸਿੰਘ ਪੰਜਰਥ, ਸਾਬਕਾ ਵਿਧਾਇਕ ਤੇਜਿੰਦਰਪਾਲ ਸਿੰਘ ਸੰਧੂ, ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਭਗਵਾਨਦਾਸ ਜੁਨੇਜਾ, ਅਵਤਾਰ ਸਿੰਘ ਹੈਪੀ, ਆਪ ਆਗੂ ਇੰਦਰਜੀਤ ਸੰਧੂ, ਜਥੇਦਾਰ ਬਲਵੰਤ ਸਿੰਘ ਰਾਮਗੜ੍ਹ, ਜਸਵਿੰਦਰ ਸਿੰਘ ਚੀਮਾ, ਜੈ ਸਿੰਘ ਡਕਾਲਾ, ਗੁਰਚਰਨ ਸਿੰਘ ਕੌਲੀ, ਗੁਰਦੀਪ ਸਿੰਘ ਸ਼ੇਖੂਪੁਰਾ, ਸੁਖਵਿੰਦਰਪਾਲ ਸਿੰਘ ਮਿੰਟਾ, ਸੁਖਬੀਰ ਸਿੰਘ ਅਬਲੋਵਾਲ, ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਸਿੰਘ ਚੱਢਾ, ਸੰਦੀਪ ਸਿੰਘ ਰਾਜਾ ਤੂੜ, ਜੱਸਾ ਖੋਖ ਨਾਭਾ, ਰਣਧੀਰ ਸਿੰਘ ਰੱਖੜਾ, ਬਲਵੀਰ ਸਿੰਘ ਖਰੌੜ, ਪ੍ਰੋ. ਬਲਦੇਵ ਸਿੰਘ ਬੱਲੂਆਣਾ, ਗੁਰਦੀਪ ਸਿੰਘ ਵਾਲੀਆ, ਬਲਦੇਵ ਸਿੰਘ ਬਠੋਈ, ਸੀਨੀਅਰ ਵਕੀਲ ਕੁੰਦਨ ਸਿੰਘ ਨਾਗਰਾ, ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਮੂਸਾ ਖਾਨ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਮੈਨੇਜਰ ਗੁਰਲਾਲ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਮੈਨੇਜਰ ਧਨਵੰਤ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਭਗਵੰਤ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਚੀਫ ਖਾਲਸਾ ਫਾਊਂਡੇਸ਼ਨ ਅਤੇ ਗੁਰੂ ਤੇਗ ਬਹਾਦਰ ਸੇਵਕ ਜਥੇ ਵੱਲੋਂ ਬੂਟਿਆਂ ਦਾ ਲੰਗਰ ਅਤੇ ਲਿਟਰੇਚਰ ਮੁਫ਼ਤ ਵੰਡਿਆ ਗਿਆ। ਸਨੌਰ ਦੇ ਸਮੂਹ ਕੌਂਸਲਰ ਸਾਹਿਬਾਨ ਤੋਂ ਇਲਾਵਾ ਭੁਪਿੰਦਰ ਸਿੰਘ ਸ਼ੇਖੂਪੁਰਾ, ਨਿਰਜੰਣ ਸਿੰਘ ਫੌਜੀ, ਸਾਬਕਾ ਪ੍ਰਧਾਨ ਇੰਦਰ ਕੌਰ ਸ਼ਿੰਦੀ, ਸਾਬਕਾ ਮੈਨੇਜਰ ਕਰਨੈਲ ਸਿੰਘ ਨਾਭਾ, ਕਰਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਮੁੱਖ ਸਖਸ਼ੀਅਤਾਂ ਸ਼ਾਮਲ ਸਨ।