Rajindra hospital Patiala ’ਚ ਵਾਰ-ਵਾਰ ਬਿਜਲੀ ਜਾਣ ਦਾ ਮਾਮਲਾ ਪਹੁੰਚਿਆ ਹਾਈਕੋਰਟ; ਪੰਜਾਬ ਸਰਕਾਰ ਤੋਂ ਮੰਗੀ ਗਈ ਸਟੇਟਸ ਰਿਪੋਰਟ
Rajindra hospital Patiala news : ਪਟਿਆਲਾ ਦੇ ਰਾਜਿੰਦਰ ਹਸਪਤਾਲ ’ਚ ਵਾਰ ਵਾਰ ਬਿਜਲੀ ਜਾਣ ਦਾ ਮਾਮਲਾ ਇੱਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਹੁੰਚ ਗਿਆ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਤਲਬ ਕੀਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਹਸਪਤਾਲ ’ਚ ਕੋਈ ਪਾਵਰ ਬੈੱਕਅਪ ਹੈ ਜਾਂ ਨਹੀਂ।
ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਕਾਫੀ ਗੰਭੀਰ ਹੈ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਸੁਨੈਨਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਪਿਛਲੇ ਹਫ਼ਤੇ ਹਸਪਤਾਲ ਵਿੱਚ ਇੱਕ ਕੈਂਸਰ ਮਰੀਜ਼ ਦੀ ਸਰਜਰੀ ਦੌਰਾਨ, ਲਾਈਟਾਂ ਬੰਦ ਹੋ ਗਈਆਂ ਸੀ, ਜਿਸ ਕਾਰਨ ਵੈਂਟੀਲੇਟਰ ਅਤੇ ਲਾਈਟਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਇਸ ਨਾਲ ਆਪ੍ਰੇਸ਼ਨ ਕਰਨ ਵਾਲੇ ਡਾਕਟਰਾਂ ਨੂੰ ਮੁਸ਼ਕਿਲ ਆਈ ਅਤੇ ਮਰੀਜ਼ ਦੀ ਜਾਨ ਨੂੰ ਵੀ ਖ਼ਤਰਾ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਹਸਪਤਾਲ ਵਿੱਚ ਅਜਿਹਾ ਹੋਇਆ ਹੈ।
ਲਿਹਾਜ਼ਾ ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਨਾ ਸਿਰਫ ਇਸ ਹਸਪਤਾਲ ’ਚ ਬਲਕਿ ਸੂਬੇ ਦੇ ਹੋਰ ਹਸਪਤਾਲ ’ਚ ਪਾਵਰ ਬੈਂਕ ਰੱਖਿਆ ਜਾਣਾ ਚਾਹੀਦਾ ਹੈ। ਫਿਲਹਾਲ ਹਾਈਕੋਰਟ ਨੇ ਇਸ ’ਤੇ ਪੰਜਾਬ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸਟੇਟਸ ਰਿਪੋਰਟ ਦਾਖਿਲ ਕਰਨ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ : Punjab Weather Update : ਪੰਜਾਬ ਦੇ ਮੌਸਮ ’ਚ ਜਲਦ ਆਵੇਗੀ ਤਬਦੀਲੀ; ਇਨ੍ਹਾਂ ਦਿਨਾਂ ’ਚ ਮੀਂਹ ਪੈਣ ਦੀ ਸੰਭਾਵਨਾ
- PTC NEWS