Pawan Sehrawat News : ਸਟੈਂਡਿੰਗ ਕਮੇਟੀ ਦੀ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ, ਕੌਂਸਲਰ ਪਵਨ ਸਹਿਰਾਵਤ ਭਾਜਪਾ 'ਚ ਸ਼ਾਮਲ
Delhi MCD standing committee election : ਦਿੱਲੀ ਨਗਰ ਨਿਗਮ (ਐਮਸੀਡੀ) ਦੀ ਸਥਾਈ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਝਟਕਾ ਲੱਗਾ ਹੈ। ਦਿੱਲੀ ਦੇ ਬਵਾਨਾ ਵਾਰਡ ਤੋਂ 'ਆਪ' ਕੌਂਸਲਰ ਪਵਨ ਸਹਿਰਾਵਤ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਇਹ ਜਾਣਕਾਰੀ ਦਿੱਲੀ ਭਾਜਪਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਦਿੱਲੀ ਦੇ ਕਾਰਜਕਾਰੀ ਪ੍ਰਧਾਨ ਵਰਿੰਦਰ ਸਚਦੇਵਾ ਦੀ ਮੌਜੂਦਗੀ 'ਚ ਬਵਾਨਾ ਤੋਂ 'ਆਪ' ਕੌਂਸਲਰ ਪਵਨ ਸਹਿਰਾਵਤ ਭਾਜਪਾ 'ਚ ਸ਼ਾਮਲ ਹੋ ਗਏ।
ਪਵਨ ਸਹਿਰਾਵਤ ਨੂੰ ਸ਼ੁੱਕਰਵਾਰ ਸਵੇਰੇ ਦਿੱਲੀ ਸਥਿਤ ਭਾਜਪਾ ਦਫ਼ਤਰ 'ਚ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ। ਇਸ ਦੌਰਾਨ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਪਵਨ ਸਹਿਰਾਵਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਪਵਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹੀ ਸਦਨ 'ਚ ਹੰਗਾਮਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਦੂਜੇ ਪਾਸੇ ਪ੍ਰਧਾਨ ਮੰਤਰੀ ਸਦਨ ਵਿਚ ਦਾਖ਼ਲ ਹੁੰਦੇ ਹੀ ਆਪਣਾ ਸਿਰ ਝੁਕਾ ਲੈਂਦੇ ਹਨ। ਉਨ੍ਹਾਂ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਉਸ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : weather update : ਤਾਪਮਾਨ ਵਧਣ ਕਾਰਨ ਮਾਰਚ ਦੇ ਪਹਿਲੇ ਹਫ਼ਤੇ ਤੋਂ ਸਤਾਉਣ ਲੱਗੇਗੀ ਗਰਮੀ
ਕਾਬਿਲੇਗੌਰ ਹੈ ਕਿ ਸਥਾਈ ਕਮੇਟੀ ਦੀ ਚੋਣ ਨੂੰ ਲੈ ਕੇ ਵੀਰਵਾਰ ਨੂੰ MCD 'ਚ ਕਾਫੀ ਹੰਗਾਮਾ ਹੋਇਆ ਸੀ। ਮੇਅਰ ਸ਼ੈਲੀ ਓਬਰਾਏ ਨੇ ਪਹਿਲਾਂ ਤਾਂ ਕੌਂਸਲਰਾਂ ਨੂੰ ਮੋਬਾਈਲ ਲਿਆਉਣ ਦੀ ਇਜਾਜ਼ਤ ਦਿੱਤੀ, ਫਿਰ ਭਾਜਪਾ ਦੇ ਵਿਰੋਧ ਤੋਂ ਬਾਅਦ ਇਹ ਹੁਕਮ ਵਾਪਸ ਲੈ ਲਿਆ। ਹਾਲਾਂਕਿ ਉਦੋਂ ਤੱਕ ਬਹੁਤ ਸਾਰੀਆਂ ਵੋਟਾਂ ਪੈ ਚੁੱਕੀਆਂ ਸਨ। ਭਾਜਪਾ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਫਿਰ ਵੀਰਵਾਰ ਨੂੰ ਰਾਤ ਭਰ ਸਦਨ 'ਚ ਹੰਗਾਮਾ ਹੁੰਦਾ ਰਿਹਾ।
- PTC NEWS