ਸ੍ਰੀ ਦੁਰਗਿਆਣਾ ਮੰਦਿਰ ਕੰਪਲੈਕਸ ’ਚ ਮੀਟ ਤੇ ਸ਼ਰਾਬ ? ਸੁਰੱਖਿਆ ਕਰਮੀਆਂ ’ਤੇ ਹੀ ਇਲਜ਼ਾਮ, ਭੜਕੀਆਂ ਜੱਥੇਬੰਦੀਆਂ, CCTV ਆਈ ਸਾਹਮਣੇ
Shri Durgiana Mandir Video : ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਕੰਪਲੈਕਸ ਦੇ ਵਿੱਚ ਕਥਿਤ ਤੌਰ 'ਤੇ ਸ਼ਰਾਬ ਅਤੇ ਮਾਸ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਿੰਦੂ ਜਥੇਬੰਦੀਆਂ ਵਿੱਚ ਰੋਸ ਫੈਲ ਗਿਆ ਹੈ। ਮੰਦਰ ਦੇ ਪੁਜਾਰੀ ਵੱਲੋਂ ਪੁਲਿਸ ਨੂੰ ਸੂਚਿਤ ਕਰਨ 'ਤੇ ਮੌਕੇ 'ਤੇ ਪੁਲਿਸ ਵੀ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ। ਘਟਨਾ ਵਿਚਾਲੇ ਇੱਕ ਸੀਸੀਟੀਵੀ ਵੀ ਵਾਇਰਲ ਹੋ ਰਹੀ ਹੈ।
ਮਾਮਲਾ ਬੁੱਧਵਾਰ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ। ਦੁਰਗਿਆਣਾ ਮੰਦਰ ਕੰਪਲੈਕਸ ਦੇ ਵਿੱਚ ਦੇਰ ਰਾਤ ਸ਼ਰਾਬ ਅਤੇ ਮੀਟ ਦਾ ਸੇਵਨ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੀ ਕਥਿਤ ਵੀਡੀਓ ਸੋਸ਼ਲ ਮੀਡੀਆ ਦੇ ਵਿੱਚ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਲਿਆ ਹੈ ਅਤੇ ਕਾਰਵਾਈ ਕਰਦੇ ਹੋਏ ਨੌਜਵਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।
ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਸ੍ਰੀ ਦੁਰਗਿਆਣਾ ਤੀਰਥ ਦੇ ਕੰਪਲੈਕਸ ਦੀ ਇੱਕ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਕੁਝ ਅਣਪਛਾਤੇ ਬੰਦੇ ਸ਼ਰਾਬ ਪੀ ਰਹੇ ਹਨ ਅਤੇ ਨਾਲ ਮੀਟ ਵੀ ਖਾ ਰਹੇ ਹਨ। ਮੰਦਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜੋ ਵੀ ਹੋਇਆ ਗਲਤ ਹੋਇਆ ਹੈ, ਸ੍ਰੀ ਦੁਰਗਿਆਨਾ ਮੰਦਰ ਦੇ ਸਕਿਉਰਟੀ ਗਾਰਡ ਦੇ ਵੱਲੋਂ ਹੀ ਇਸ ਤਰ੍ਹਾਂ ਦੀ ਕੀਤੀ ਗਈ ਹਰਕਤ ਸਰਾਸਰ ਗਲਤ ਹੈ।
ਦੱਸ ਦਈਏ ਕਿ ਸ਼੍ਰੀ ਦੁਰਗਿਆਨਾ ਮੰਦਰ ਕੰਪਲੈਕਸ ਵਿੱਚ ਕਿਸੇ ਵੀ ਅਪਵਿੱਤਰ ਵਸਤੂ ਦਾ ਅੰਦਰ ਲੈ ਕੇ ਜਾਣਾ ਸਖਤ ਮਨ੍ਹਾਂ ਹੈ।
ਜਾਂਚ ਅਧਿਕਾਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਇੱਕ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਬਾਰੇ ਮੰਦਰ ਦੇ ਅੰਦਰ ਦਾਰੂ ਅਤੇ ਮੀਟ ਦਾ ਸੇਵਨ ਕਰਨ ਬਾਰੇ ਕਿਹਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਦੁਰਗਿਆਣਾ ਤੀਰਥ ਵਿੱਚ ਸਿਕਿਉਰਟੀ ਗਾਰਡ ਵੱਲੋਂ ਸ਼ਰਾਬ ਦਾ ਸੇਵਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਿੰਦੂ ਜਥੇਬੰਦੀਆਂ ਇਥੇ ਪੁੱਜੀਆਂ ਹਨ ਅਤੇ ਗੱਲਬਾਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਸੀਸੀਟੀਵੀ ਫੁਟੇਜ ਵੀ ਕਢਵਾ ਰਹੇ ਹਾਂ ਉਸ ਹਿਸਾਬ ਨਾਲ ਜੋ ਵੀ ਦੋਸ਼ੀ ਪਾਇਆ ਗਿਆ, ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇ।
- PTC NEWS