Wed, Nov 13, 2024
Whatsapp

ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Reported by:  PTC News Desk  Edited by:  Ravinder Singh -- January 24th 2023 04:44 PM
ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਜਲ ਸ੍ਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਵੱਕਾਰੀ ਪ੍ਰਾਜੈਕਟ ਸ਼ਾਹਪੁਰ ਕੰਢੀ ਡੈਮ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਨਾਲ ਜਿੱਥੇ ਹੜ੍ਹਾਂ ਦੀ ਸਮੱਸਿਆ ਤੇ ਵਿਅਰਥ ਜਾਂਦੇ ਪਾਣੀ ਦੀ ਸਮੱਸਿਆ ਦੂਰ ਹੋਵੇਗੀ ਉਥੇ ਸੂਬੇ ਦੇ ਕਿਸਾਨਾਂ ਨੂੰ ਸਿੰਜਾਈ ਲਈ ਮਿਲਦੇ ਨਹਿਰੀ ਪਾਣੀ ਦੀ ਸਮਰੱਥਾ ਵੀ ਵਧੇਗੀ ਅਤੇ ਵਾਧੂ ਬਿਜਲੀ ਉਤਪਾਦਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਲਈ ਇਸ ਦੇ ਕੰਮ 'ਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕੰਮ 'ਚ ਹੋਰ ਤੇਜ਼ੀ ਲਿਆਉਣ ਲਈ ਆਖਿਆ।



ਮੀਤ ਹੇਅਰ ਨੇ ਕਿਹਾ ਕਿ 2715 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੰਜਾਬ ਨੂੰ ਜਿੱਥੇ ਹੋਰ 5000 ਏਕੜ ਸਿੰਜਾਈ ਯੋਗ ਰਕਬੇ ਨੂੰ ਪਾਣੀ ਮਿਲੇਗਾ ਉਥੇ 206 ਮੈਗਾਵਾਟ ਬਿਜਲੀ ਵੀ ਪੈਦਾ ਹੋਵੇਗੀ। ਅਪਰਬਾਰੀ ਦੁਆਬ ਨਹਿਰ ਨੂੰ ਨਿਰੰਤਰ ਪਾਣੀ ਮਿਲੇਗੀ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਵਿਖੇ ਬਿਜਲੀ ਉਤਪਾਦਨ ਦੇ ਚਾਰ ਯੂਨਿਟ ਲਗਾਤਾਰ ਚੱਲਣਗੇ।

ਇਹ ਵੀ ਪੜ੍ਹੋ : ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਦਿੱਲੀ-ਐੱਨਸੀਆਰ ਸਣੇ ਪੂਰਾ ਉੱਤਰ ਭਾਰਤ

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਪੀ.ਪੀ.ਟੀ. ਰਾਹੀਂ ਕੈਬਨਿਟ ਮੰਤਰੀ ਨੂੰ ਪ੍ਰਾਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਚੀਫ ਇੰਜਨੀਅਰ ਡੈਮ ਸ਼ੇਰ ਸਿੰਘ, ਸੁਪਰਡੈਂਟ ਇੰਜਨੀਅਰ ਡੈਮ ਸਰਕਲ ਗੁਰਪਿੰਦਰ ਸਿੰਘ, ਡੈਮ ਬਣਾ ਰਹੀ ਸੋਮਾ ਕੰਪਨੀ ਦੇ ਜਨਰਲ ਮੈਨੇਜਰ ਪੀ. ਵੈਂਕੇਸ਼ ਤੇ ਸੀਨੀਅਰ ਮੈਨੇਜਰ ਰਾਜਾਸ਼ੇਖਰ ਵੀ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK