Punjab Doctor Strike Update : ਹੜਤਾਲ ਵਿਚਾਲੇ ਡਾਕਟਰਾਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ; ਕਈ ਮੁੱਦਿਆਂ ’ਤੇ ਬਣੀ ਸਹਿਮਤੀ, ਜਾਣੋ ਕੀ ਹਨ ਹੜਤਾਲੀ ਡਾਕਟਰਾਂ ਦੀਆਂ ਮੰਗਾਂ
Punjab Doctor Strike Update : ਪੰਜਾਬ ਭਰ ’ਚ ਡਾਕਟਰਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਹੈ। ਜਿਸ ਦੇ ਚੱਲਦੇ ਅੱਜ ਵੀ ਸਰਕਾਰੀ ਹਸਪਤਾਲਾਂ ’ਚ ਤਿੰਨ ਘੰਟਿਆਂ ਤੱਕ ਓਪੀਡੀ ਬੰਦ ਰਹੀ। ਸਰਕਾਰੀ ਡਾਕਟਰਾਂ ਵੱਲੋਂ ਸਰਕਾਰ ਕੋਲੋਂ ਸੁਰੱਖਿਆ, ਭਰਤੀ ਅਤੇ ਤਰੱਕ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਹੜਤਾਲ ਵਿਚਾਲੇ ਡਾਕਟਰਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋ ਚੁੱਕੀ ਹੈ।
ਬੈਠਕ ’ਚ ਤਮਾਮ ਮਸਲਿਆਂ ’ਤੇ ਸਹਿਮਤੀ ਬਣੀ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੀਟਿੰਗ ਠੀਕ ਮਾਹੌਲ ਵਿੱਚ ਹੋਈ ਪਰ ਅਸੀਂ ਮੀਟਿੰਗ ਵਿੱਚ ਕੀਤੀਆਂ ਮੰਗਾਂ ਦੇ ਵਾਪਸੀ ਨੋਟ ਦੀ ਉਡੀਕ ਕਰ ਰਹੇ ਹਾਂ। ਸਾਡੀ ਐਸੋਸੀਏਸ਼ਨ ਦੀ ਵੀ ਸ਼ਾਮ ਨੂੰ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਹੜਤਾਲ ਖਤਮ ਕਰਨ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।
ਕੀ ਹਨ ਹੜਤਾਲੀ ਡਾਕਟਰਾਂ ਦੀਆਂ ਮੰਗਾਂ ?
ਕਾਬਿਲੇਗੌਰ ਹੈ ਕਿ ਪਹਿਲਾਂ ਉਹਨਾਂ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਧਰੋਹ ਥੋੜਾ ਘਟਾਇਆ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਅਖਿਲ ਸਰੀਨ ਅਨੁਸਾਰ ਪਹਿਲੇ ਪੜਾਅ ਵਿੱਚ ਸੋਮਵਾਰ ਤੋਂ ਹਰ ਰੋਜ਼ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਪਹਿਲਾਂ ਤੋਂ ਨਿਰਧਾਰਤ ਓਪਰੇਸ਼ਨ ਨਹੀਂ ਹੋਣਗੇ।
PCMS ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਮਗਰੋਂ ਵਿਰੋਧ ਯੋਜਨਾ ’ਚ ਕੀਤਾ ਬਦਲਾਅ
ਕਾਬਿਲੇਗੌਰ ਹੈ ਕਿ ਐਸੋਸੀਏਸ਼ਨ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ, ਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।
- PTC NEWS