Sun, Jun 30, 2024
Whatsapp

ਮੀਂਹ ਮਗਰੋਂ ਪੰਜਾਬੀਆਂ ਨੂੰ ਮਿਲੀ ਰਾਹਤ; ਪਰ ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ ਸੂਬੇ ਦੇ ਇਨ੍ਹਾਂ 11 ਜ਼ਿਲਿਆ ’ਚ ਯੈਲੋ ਅਲਰਟ

ਪੰਜਾਬ ਦੇ ਪੂਰਬੀ ਮਾਲਵਾ ਖੇਤਰ 'ਚ ਤੇਜ਼ ਹਵਾਵਾਂ ਚੱਲੀਆਂ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਨੇ ਮੌਸਮ ਨੂੰ ਬਦਲ ਦਿੱਤਾ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

Written by  Aarti -- June 27th 2024 04:12 PM -- Updated: June 27th 2024 04:13 PM
ਮੀਂਹ ਮਗਰੋਂ ਪੰਜਾਬੀਆਂ ਨੂੰ ਮਿਲੀ ਰਾਹਤ; ਪਰ ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ ਸੂਬੇ ਦੇ ਇਨ੍ਹਾਂ 11 ਜ਼ਿਲਿਆ ’ਚ ਯੈਲੋ ਅਲਰਟ

ਮੀਂਹ ਮਗਰੋਂ ਪੰਜਾਬੀਆਂ ਨੂੰ ਮਿਲੀ ਰਾਹਤ; ਪਰ ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ ਸੂਬੇ ਦੇ ਇਨ੍ਹਾਂ 11 ਜ਼ਿਲਿਆ ’ਚ ਯੈਲੋ ਅਲਰਟ

Yellow Alert In Punjab: ਪੰਜਾਬ ਸਣੇ ਪੂਰੇ ਉੱਤਰ ਭਾਰਤ ਦੇ ਕਈ ਇਲਾਕਿਆਂ ’ਚ ਮੀਂਹ ਪਿਆ। ਜਿਸ ਕਾਰਨ ਮੌਸਮ ਕਾਫੀ ਖੁਸਗਵਾਰ ਹੋ ਗਿਆ ਹੈ। ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ। ਹਾਲਾਂਕਿ ਮੀਂਹ ਅਤੇ ਹਨੇਰੀ ਨੂੰ ਲੈ ਕੇ ਮੌਸਮ ਵਿਭਾਗ ਨੇ ਪੰਜਾਬ ਸਣੇ ਕਈ ਸੂਬਿਆਂ ’ਚ ਅਲਰਟ ਜਾਰੀ ਕੀਤਾ ਹੈ।  

ਪੰਜਾਬ ਦੇ ਪੂਰਬੀ ਮਾਲਵਾ ਖੇਤਰ 'ਚ ਤੇਜ਼ ਹਵਾਵਾਂ ਚੱਲੀਆਂ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਨੇ ਮੌਸਮ ਨੂੰ ਬਦਲ ਦਿੱਤਾ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈ ਸਕਦਾ ਹੈ।


ਉੱਥੇ ਹੀ ਦੂਜੇ ਪਾਸੇ ਹਰਿਆਣਾ ਵਿੱਚ ਪ੍ਰੀ ਮਾਨਸੂਨ ਕਾਰਨ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਰਾਹਤ ਦਿੱਤੀ ਹੈ। 12 ਜ਼ਿਲ੍ਹਿਆਂ ਵਿੱਚ ਲਗਾਤਾਰ ਬੱਦਲ ਛਾਏ ਹੋਏ ਹਨ ਅਤੇ ਕੁਝ ਥਾਵਾਂ 'ਤੇ ਬਾਰਿਸ਼ ਹੋ ਰਹੀ ਹੈ। ਹਾਲਾਂਕਿ ਅਜੇ ਤੱਕ ਭਾਰੀ ਮੀਂਹ ਦੀ ਕੋਈ ਰਿਪੋਰਟ ਨਹੀਂ ਹੈ। ਇਸ ਨਾਲ ਅਗਲੇ 3 ਦਿਨਾਂ 'ਚ ਮਾਨਸੂਨ ਦੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ।

ਹਿਮਾਚਲ ਅਤੇ ਹਰਿਆਣਾ 'ਚ ਮੀਂਹ ਤੋਂ ਬਾਅਦ ਪੰਜਾਬ 'ਚ ਪ੍ਰੈਸ਼ਰ ਬਿਲਡਿੰਗ ਕਾਰਨ ਨਮੀ ਵਾਲੇ ਹਾਲਾਤ ਪੈਦਾ ਹੋਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 28 ਜੂਨ ਨੂੰ ਅਤੇ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 29-30 ਜੂਨ ਨੂੰ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: SGPC vs Archana Makwana: ਅਰਚਨਾ ਮਕਵਾਨਾ ਵੱਲੋਂ ਦਿੱਤੀਆਂ ਦਲੀਲਾਂ ਨੂੰ SGPC ਨੇ ਨਕਾਰਿਆ, ਕਿਹਾ- ਅਰਚਨਾ ਮਕਵਾਨਾ ਨੂੰ ਕੀਤਾ ਜਾਵੇ ਗ੍ਰਿਫ਼ਤਾਰ

- PTC NEWS

Top News view more...

Latest News view more...

PTC NETWORK