ਮੈਕਸੀਕੋ ਸਿਟੀ: ਬੰਦੂਕਧਾਰੀਆਂ ਨੇ ਐਤਵਾਰ ਨੂੰ ਉੱਤਰੀ ਮੈਕਸੀਕੋ ਸਿਟੀ ਸਿਉਦਾਦ ਜੁਆਰੇਜ਼ ਦੀ ਇੱਕ ਜੇਲ੍ਹ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ 14 ਲੋਕਾਂ ਦੀ ਮੌਤ ਹੋ ਗਈ ਅਤੇ 24 ਕੈਦੀ ਫਰਾਰ ਹੋ ਗਏ। ਮੀਡੀਆ ਦੀ ਰਿਪੋਰਟ ਮੁਤਾਬਕ ਅਣਪਛਾਤੇ ਬੰਦੂਕਧਾਰੀਆਂ ਨੇ ਹਮਲੇ ਦੌਰਾਨ ਵਾਹਨਾਂ ਦੀ ਵਰਤੋਂ ਕੀਤੀ। ਮਰਨ ਵਾਲਿਆਂ ਵਿੱਚ 10 ਜੇਲ੍ਹ ਗਾਰਡ ਅਤੇ ਸੁਰੱਖਿਆ ਏਜੰਟ ਸ਼ਾਮਲ ਹਨ। ਸਰਕਾਰੀ ਅਧਿਕਾਰੀ ਦਾ ਕਹਿਣਾ ਹੈ ਕਿ ਬੰਦੂਕਧਾਰੀਆਂ ਨੇ ਐਤਵਾਰ ਨੂੰ ਉੱਤਰੀ ਮੈਕਸੀਕਨ ਸ਼ਹਿਰ ਸਿਉਦਾਦ ਜੁਆਰੇਜ਼ ਦੀ ਇੱਕ ਜੇਲ੍ਹ 'ਤੇ ਹਮਲਾ ਕਰ ਦਿੱਤਾ।ਜਾਣਕਾਰੀ ਮੁਤਾਬਕ ਕੁਝ ਕੈਦੀਆਂ ਦੇ ਰਿਸ਼ਤੇਦਾਰ ਨਵੇਂ ਸਾਲ ਦੇ ਮੌਕੇ 'ਤੇ ਉਨ੍ਹਾਂ ਨੂੰ ਮਿਲਣ ਲਈ ਕੈਂਪਸ ਦੇ ਬਾਹਰ ਇੰਤਜ਼ਾਰ ਕਰ ਰਹੇ ਸਨ। ਬੰਦੂਕਧਾਰੀਆਂ ਦੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਜੇਲ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿਚ ਹਫੜਾ-ਦਫੜੀ ਮਚ ਗਈ। ਸਥਾਨਕ ਮੀਡੀਆ ਨੇ ਦੱਸਿਆ ਕਿ ਜੇਲ੍ਹ ਦੇ ਅੰਦਰ ਕੁਝ ਦੰਗਾਕਾਰੀ ਕੈਦੀਆਂ ਨੇ ਕਈ ਵਸਤੂਆਂ ਨੂੰ ਅੱਗ ਲਗਾ ਦਿੱਤੀ ਅਤੇ ਜੇਲ੍ਹ ਦੇ ਗਾਰਡਾਂ ਨਾਲ ਝੜਪ ਕੀਤੀ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ 24 ਕੈਦੀ ਕਿਵੇਂ ਫਰਾਰ ਹੋਏ। ਫਿਲਹਾਲ ਹਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।