ਡਿਊਟੀ ਤੋਂ ਪਰਤ ਰਹੇ ਗ੍ਰੰਥੀ 'ਤੇ ਬਦਮਾਸ਼ਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਤਰਨਤਾਰਨ: ਗੁਰਦੁਆਰਾ ਸਾਹਿਬ ਤੋਂ ਡਿਊਟੀ ਤੋਂ ਪਰਤ ਰਹੇ ਗ੍ਰੰਥੀ 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਬਦਮਾਸ਼ ਤੇਜ਼ਧਾਰ ਹਥਿਆਰਾਂ ਨਾਲ ਗ੍ਰੰਥੀ ਦੀ ਲੱਤ ਵੱਢ ਕੇ ਆਪਣੇ ਨਾਲ ਲੈ ਗਏ, ਇੰਨਾ ਹੀ ਨਹੀਂ ਉਨ੍ਹਾਂ ਨੇ ਗ੍ਰੰਥੀ ਦੇ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਸੁਖਚੈਨ ਸਿੰਘ (55) ਪੁੱਤਰ ਸ਼ੇਰ ਸਿੰਘ ਵਾਸੀ ਕਸਬਾ ਖਡੂਰ ਸਾਹਿਬ ਬੀਤੀ ਰਾਤ ਕਰੀਬ 8 ਵਜੇ ਡਿਊਟੀ ਤੋਂ ਘਰ ਪਰਤ ਰਿਹਾ ਸੀ। ਉਸ ਸਮੇਂ ਕੁਝ ਅਣਪਛਾਤੇ ਬਦਮਾਸ਼ਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਚੈਨ ਸਿੰਘ ਰੋਜ਼ਾਨਾ ਦੀ ਤਰ੍ਹਾਂ ਪਿੰਡ ਬਾਣੀਆ ਵਿਖੇ ਗ੍ਰੰਥੀ ਦੀ ਡਿਊਟੀ ਕਰ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਬਦਮਾਸ਼ਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਦਮਾਸ਼ ਗ੍ਰੰਥੀ ਦੀ ਲੱਤ ਵੱਢ ਕੇ ਆਪਣੇ ਨਾਲ ਲੈ ਗਏ। ਹਮਲੇ ਦੌਰਾਨ ਗ੍ਰੰਥੀ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਕੱਟੀਆਂ ਗਈਆਂ। ਗ੍ਰੰਥੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਚੱਕੀ ਖਡੂਰ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ।
- PTC NEWS