ਨਵੀਂ ਦਿੱਲੀ: ਦਿੱਲੀ ਵਿੱਚ ਇੱਕ ਮਹਿਲਾ ਪਾਇਲਟ ਅਤੇ ਉਸਦੇ ਪਤੀ ਦੀ ਕੁੱਟਮਾਰ ਦਾ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕੁਝ ਲੋਕ ਮਹਿਲਾ ਪਾਇਲਟ ਅਤੇ ਉਸ ਦੇ ਪਤੀ ਨੂੰ ਬੇਰਹਿਮੀ ਨਾਲ ਕੁੱਟਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਦਵਾਰਕਾ ਇਲਾਕੇ ਦੀ ਦੱਸੀ ਜਾ ਰਹੀ ਹੈ।
- ਵਿਆਹ ਮਗਰੋਂ ਪਤਨੀ ਨਾਲ ਜ਼ਬਰਦਸਤੀ ਇੱਕ ਅਪਰਾਧ ਜਾ ਨਹੀਂ? ਹੁਣ SC 'ਚ ਹੋਵੇਗੀ ਸੁਣਵਾਈ
ਘਰੇਲੂ ਨੌਕਰਾਣੀ ਨੂੰ ਕੁੱਟਣ ਦਾ ਮਾਮਲਾ
ਇਹ ਘਟਨਾ ਬੁੱਧਵਾਰ ਸਵੇਰ ਦੀ ਦੱਸੀ ਜਾ ਰਹੀ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮਹਿਲਾ ਪਾਇਲਟ ਅਤੇ ਉਸ ਦੇ ਪਤੀ 'ਤੇ ਉਨ੍ਹਾਂ ਦੇ ਘਰ ਵਿੱਚ ਘਰੇਲੂ ਨੌਕਰਾਣੀ ਵਜੋਂ ਕੰਮ ਕਰਨ ਵਾਲੀ ਬੱਚੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਣ ਦਾ ਇਲਜ਼ਾਮ ਹੈ। ਜੋੜੇ ਨੇ ਦੋ ਮਹੀਨੇ ਪਹਿਲਾਂ ਇਸ ਨਾਬਾਲਗ ਕੁੜੀ ਨੂੰ ਨੌਕਰੀ 'ਤੇ ਰੱਖਿਆ ਸੀ। ਪੁਲਿਸ ਮੁਤਾਬਕ ਮਹਿਲਾ ਪਾਇਲਟ ਦਾ ਪਤੀ ਏਅਰਲਾਈਨਜ਼ ਵਿੱਚ ਗਰਾਊਂਡ ਸਟਾਫ਼ ਵਜੋਂ ਕੰਮ ਕਰਦਾ ਹੈ।

- ਦਾਖਲਾ ਨਾ ਵਧਾ ਸਕਣ ਵਾਲੇ ਬਠਿੰਡਾ ਜ਼ਿਲ੍ਹੇ ਦੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ, ਸਖ਼ਤੀ ਵਰਤਣ ਦੀ ਦਿੱਤੀ ਚਿਤਾਵਨੀ
ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਜੋੜੇ ਦਾ ਚਾੜ੍ਹਿਆ ਕੁੱਟਾਪਾ
ਪੁਲਿਸ ਮੁਤਾਬਕ ਨਾਬਾਲਗ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸ ਦੇ ਸਰੀਰ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਸਨ। ਕੁੜੀ ਦੇ ਮਾਤਾ-ਪਿਤਾ ਨੇ ਜਦੋਂ ਉਸ ਨੂੰ ਇਸ ਹਾਲਤ 'ਚ ਦੇਖਿਆ ਤਾਂ ਉਨ੍ਹਾਂ ਕਥਿਤ ਦੋਸ਼ੀ ਮਹਿਲਾ ਪਾਇਲਟ ਅਤੇ ਉਸ ਦੇ ਪਤੀ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਕੀਤੀ। ਪਰ ਪੁਲਿਸ ਦੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਲੋਕਾਂ ਨੇ ਮਹਿਲਾ ਪਾਇਲਟ ਅਤੇ ਉਸਦੇ ਪਤੀ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕਈ ਲੋਕ ਔਰਤ ਅਤੇ ਉਸਦੇ ਪਤੀ ਦੀ ਕੁੱਟਮਾਰ ਕਰ ਰਹੇ ਹਨ। ਉਹ ਕਹਿ ਰਹੇ ਹਨ ਕਿ ਉਨ੍ਹਾਂ ਨੇ ਬੱਚੀਆਂ ਨਾਲ ਜੋ ਕੀਤਾ ਉਹ ਗਲਤ ਸੀ।
-
ਮਾਨਸਾ ਦੇ ਸਰਦੂਲਗੜ੍ਹ 'ਚ ਵੜਿਆ ਪਾਣੀ, 22 ਜੁਲਾਈ ਤੱਕ ਯੈਲੋ ਅਲਰਟ ਜਾਰੀ
ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ ਦਰਜਇਸ ਘਟਨਾ ਦਾ ਨੋਟਿਸ ਲੈਂਦਿਆਂ ਪੁਲਿਸ ਨੇ ਪਹਿਲਾਂ ਮਹਿਲਾ ਪਾਇਲਟ ਅਤੇ ਉਸਦੇ ਪਤੀ ਦੇ ਖ਼ਿਲਾਫ਼ ਮਾਮੂਲੀ ਕੁੱਟਮਾਰ ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਇਸ ਦੇ ਨਾਲ ਹੀ ਪੁਲਿਸ ਨੇ ਮਹਿਲਾ ਪਾਇਲਟ ਅਤੇ ਉਸਦੇ ਪਤੀ ਦੀ ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਪੂਰੀ ਘਟਨਾ ਬਾਰੇ ਦਵਾਰਕਾ ਦੇ ਡੀ.ਸੀ.ਪੀ. ਐੱਮ ਹਰਸ਼ਵਰਧਨ ਨੇ ਦੱਸਿਆ, "ਅੱਜ ਸਵੇਰੇ ਕਰੀਬ 9 ਵਜੇ ਦਵਾਰਕਾ ਥਾਣਾ ਖੇਤਰ ਵਿੱਚ ਇੱਕ ਘਰ ਵਿੱਚ ਘਰੇਲੂ ਨੌਕਰ ਵਜੋਂ ਕੰਮ ਕਰਦੀ ਨਾਬਾਲਗ ਲੜਕੀ ਨਾਲ ਲੜਾਈ ਹੋਣ ਦੀ ਸੂਚਨਾ ਮਿਲੀ। ਜਦੋਂ ਅਸੀਂ ਇਸ ਸਬੰਧੀ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਇਸ ਜੋੜੇ ਨੇ ਇਸ ਲੜਕੀ ਨੂੰ ਦੋ ਮਹੀਨਿਆਂ ਤੋਂ ਘਰੇਲੂ ਨੌਕਰਾਣੀ ਵਜੋਂ ਰੱਖਿਆ ਹੋਇਆ ਸੀ। ਲੜਕੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਬਾਲ ਮਜ਼ਦੂਰੀ ਐਕਟ ਅਤੇ ਹੋਰ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ।"
ਬਾਲ ਮਜ਼ਦੂਰੀ ਦੇ ਖਿਲਾਫ ਕਾਨੂੰਨ
ਭਾਰਤ ਵਿੱਚ 1986 ਦੇ ਬਾਲ ਮਜ਼ਦੂਰੀ (ਪ੍ਰਬੰਧਨ ਅਤੇ ਵਿਨਿਯਮ) ਐਕਟ ਦੇ ਤਹਿਤ ਅਣਉਚਿਤ ਜਾਂ ਖਤਰਨਾਕ ਰੁਜ਼ਗਾਰ ਹਾਲਤਾਂ ਵਿੱਚ ਬੱਚਿਆਂ ਦੀ ਸ਼ਮੂਲੀਅਤ ਨੂੰ ਨਿਯੰਤ੍ਰਿਤ ਕੀਤਾ ਜਾਂਦਾ ਹੈ। ਇਹ ਐਕਟ ਸਾਰੇ ਕਿੱਤਿਆਂ ਵਿੱਚ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਰੁਜ਼ਗਾਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਂਦਾ ਹੈ। ਇਹ ਕਿਸ਼ੋਰਾਂ ਲਈ ਵੀ ਇਸੇ ਤਰ੍ਹਾਂ ਦੇ ਉਪਬੰਧ ਰੱਖਦਾ ਹੈ ਅਤੇ ਅਜਿਹੇ ਅਦਾਰਿਆਂ ਦੇ ਮਾਲਕਾਂ ਲਈ ਸਖ਼ਤ ਸਜ਼ਾ ਨੂੰ ਲਾਗੂ ਕਰਦਾ ਹੈ। ਭਾਰਤ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸਾਲ 2017 ਵਿੱਚ ਇਸ ਐਕਟ ਨੂੰ ਲਾਗੂ ਕਰਨ ਲਈ ਇੱਕ ਐਸਓਪੀ ਵੀ ਜਾਰੀ ਕੀਤਾ ਹੈ।
- ਹੁਣ ਗੁਰਦਾਸਪੁਰ ‘ਤੇ ਮੰਡਰਾਇਆ ਹੜ੍ਹ ਦਾ ਖ਼ਤਰਾ; ਉੱਜ ਦਰਿਆ ‘ਚ ਛੱਡਿਆ ਗਿਆ ਪਾਣੀ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
- With inputs from agencies