ਬਠਿੰਡਾ: ਹਾਈ ਸਕਿਊਰਿਟੀ ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮੋਬਾਇਲ ਫੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਬਠਿੰਡਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਹੈ।ਬਠਿੰਡਾ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਛੇ ਪੁੜੀਆਂ ਜਰਦਾ, ਇੱਕ ਮੋਬਾਇਲ ਫੋਨ ਸੈਮਸੰਗ ਸਮੇਤ 2 ਚਾਰਜਰ, ਇੱਕ ਡੋਂਗਲ ਜੋ ਕਿ ਏਅਰਟੈੱਲ ਕੰਪਨੀ ਦੀ ਹੈ, ਇੱਕ ਕੀਪੈਡ ਵਾਲਾ ਸੈਮਸੰਗ ਮੋਬਾਈਲ ਫੋਨ ਹੈਡਫੋਨ ਸਮੇਤ ਬਰਾਮਦ ਕੀਤਾ ਗਿਆ ਹੈ। ਦੱਸ ਦਈਏ ਕਿ ਬਠਿੰਡਾ ਕੇਂਦਰੀ ਜੇਲ੍ਹ ਵਿੱਚੋਂ ਚਾਰ ਮੋਬਾਈਲ ਫੋਨ ਬਰਾਮਦ ਹੋਏ ਹਨ। ਜਿਨ੍ਹਾਂ ਨੂੰ ਸੁਰੱਖਿਆਂ ਕਰਮਚਾਰੀਆਂ ਵੱਲੋਂ ਆਪਣੇ ਕਬਜ਼ੇ 'ਚ ਲੈ ਲਿਆ ਗਿਆ। ਉਥੇ ਹੀ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨ ਤੇ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਥਾਣਾ ਕੈਂਟ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: Rahul Gandhi: ਲੋਕ ਸਭਾ ਦੀ ਮੈਂਬਰਸ਼ਿਪ ਜਾਣ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੂੰ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ