Moga SHO Arshpreet Kaur Grewal : SHO ਅਰਸ਼ਪ੍ਰੀਤ ਕੌਰ ਗਰੇਵਾਲ ’ਤੇ ਵੱਡੀ ਕਾਰਵਾਈ, ਗਰੇਵਾਲ ਸਮੇਤ 5 ਲੋਕਾਂ ਖਿਲਾਫ FIR ਦਰਜ
Moga SHO Arshpreet Kaur Grewal : ਪੰਜਾਬ ਦੇ ਮੋਗਾ 'ਚ ਬੀਤੀ ਦੇਰ ਰਾਤ ਈਸੇ ਖਾਂ ਦੀ ਐੱਸਐੱਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ 2 ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ 'ਤੇ ਅਫੀਮ ਤਸਕਰਾਂ ਦੀ ਮਦਦ ਕਰਨ ਦਾ ਦੋਸ਼ ਹੈ।
ਪੁਲਿਸ ਨੇ ਫਿਲਹਾਲ ਇਸ ਮਾਮਲੇ ਵਿੱਚ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਚੌਕੀ ਇੰਚਾਰਜ ਬਲਖੰਡੀ, ਅਫੀਮ ਤਸਕਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਮੁਲਜ਼ਮ ਪੁਲੀਸ ਮੁਲਾਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
8 ਲੱਖ 'ਚ ਡੀਲ ਫਾਈਨਲ, 5 ਲੱਖ ਮਿਲੇ
ਜਾਣਕਾਰੀ ਅਨੁਸਾਰ ਪੁਲਿਸ ਨੇ 1 ਅਕਤੂਬਰ ਨੂੰ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਤੋਂ 2 ਕਿਲੋ ਅਫੀਮ ਬਰਾਮਦ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ ਸੀ, ਜਦਕਿ ਉਸ ਦੇ ਭਰਾਵਾਂ ਕੋਲੋਂ 3 ਕਿਲੋ ਅਫੀਮ ਵੀ ਬਰਾਮਦ ਹੋਈ ਸੀ। ਤਿੰਨਾਂ ਪੁਲੀਸ ਮੁਲਾਜ਼ਮਾਂ ਨੇ ਇੱਕ ਪ੍ਰਾਈਵੇਟ ਵਿਅਕਤੀ ਨਾਲ 8 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ 5 ਲੱਖ ਰੁਪਏ ਲੈ ਕੇ ਚਲੇ ਗਏ।
ਇਹ ਵੀ ਪੜ੍ਹੋ : Amritsar Police Encounter : ਹਥਿਆਰਾਂ ਦੀ ਡਿਲੀਵਰੀ ਦੇਣ ਆਏ ਤਸਕਰਾਂ ਦਾ ਅੰਮ੍ਰਿਤਸਰ ਪੁਲਿਸ ਨੇ ਕੀਤਾ ਐਨਕਾਉਂਟਰ, ਚੱਲੀਆਂ ਤਾਬੜਤੋੜ ਗੋਲੀਆਂ
- PTC NEWS