Sun, Sep 8, 2024
Whatsapp

ਮੋਗਾ ਦੇ ਕਬੱਡੀ ਖਿਡਾਰੀ ਅਮਰੀ ਦੀ ਕੈਨੇਡਾ 'ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ

Reported by:  PTC News Desk  Edited by:  Ravinder Singh -- January 16th 2023 12:46 PM
ਮੋਗਾ ਦੇ ਕਬੱਡੀ ਖਿਡਾਰੀ ਅਮਰੀ ਦੀ ਕੈਨੇਡਾ 'ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਮੋਗਾ ਦੇ ਕਬੱਡੀ ਖਿਡਾਰੀ ਅਮਰੀ ਦੀ ਕੈਨੇਡਾ 'ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਚੰਡੀਗੜ੍ਹ : ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ।



28 ਵਰ੍ਹਿਆਂ ਦਾ ਅਮਰਪ੍ਰੀਤ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ ਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ।  ਅਮਰੀ ਕਬੱਡੀ ਦਾ ਚੰਗਾ ਖਿਡਾਰੀ ਸੀ ਤੇ ਉਹ ਖੇਡ ਦੇ ਤੌਰ 'ਤੇ ਵਿਦੇਸ਼ ਦੀ ਧਰਤੀ 'ਤੇ ਰਹਿ ਰਿਹਾ ਸੀ। ਅੱਜ ਜਿਉਂ ਹੀ ਇਸ ਕਬੱਡੀ ਖਿਡਾਰੀ ਦੀ ਦੁੱਖਦਾਈ ਮੌਤ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜਕੁਮਾਰ ਨੇ ਦਿੱਤਾ ਅਸਤੀਫ਼ਾ

- PTC NEWS

Top News view more...

Latest News view more...

PTC NETWORK