Thu, Sep 19, 2024
Whatsapp

Punjab Weather Update : ਪੰਜਾਬ-ਚੰਡੀਗੜ੍ਹ 'ਚ ਮੁੜ ਤੋਂ ਮਾਨਸੂਨ ਹੋਵੇਗਾ ਸਰਗਰਮ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ।

Reported by:  PTC News Desk  Edited by:  Aarti -- September 02nd 2024 08:22 AM
Punjab Weather Update : ਪੰਜਾਬ-ਚੰਡੀਗੜ੍ਹ 'ਚ ਮੁੜ ਤੋਂ ਮਾਨਸੂਨ ਹੋਵੇਗਾ ਸਰਗਰਮ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੁੜ ਤੋਂ ਮਾਨਸੂਨ ਹੋਵੇਗਾ ਸਰਗਰਮ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Punjab Weather Update : 2 ਸਤੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਹਰਿਆਣਾ ਸੀਮਾ ਦੇ ਨੇੜੇ ਉੱਤਰ ਪ੍ਰਦੇਸ਼ ਵਿੱਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਘਟਾ ਦਿੱਤਾ ਹੈ। ਇਹੀ ਕਾਰਨ ਹੈ ਕਿ ਮੌਸਮ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਨਹੀਂ ਰਿਹਾ।

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਧੁੱਪ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 34-35 ਡਿਗਰੀ ਦੇ ਆਸ-ਪਾਸ ਰਿਹਾ ਹੈ।


ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ। ਜਦਕਿ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ 3 ਸਤੰਬਰ ਮੰਗਲਵਾਰ ਨੂੰ ਜ਼ਿਆਦਾਤਰ ਜ਼ਿਲਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Farmers Permanent Protest : ਚੰਡੀਗੜ੍ਹ 'ਚ ਕਿਸਾਨਾਂ ਦਾ ਪੱਕਾ ਮੋਰਚਾ, ਭਲਕੇ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਕੂਚ, ਟਰੈਫ਼ਿਕ ਐਡਵਾਈਜ਼ਰੀ ਜਾਰੀ

- PTC NEWS

Top News view more...

Latest News view more...

PTC NETWORK