ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਭਗੌੜਾ ਕਰਾਰ
ਚੰਡੀਗੜ੍ਹ: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਇੱਕ ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਭਗੌੜਾ ਕਰਾਰ ਕੀਤਾ ਹੈ। ਦੱਸ ਦੇਈਏ ਕਿ ਜਨਵਰੀ 'ਚ ਚੰਡੀਗੜ੍ਹ ਦੇ ਇਕ ਕਾਰੋਬਾਰੀ ਤੋਂ ਇਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ, ਜਿਸ 'ਚ ਫੋਨ ਕਰਨ ਵਾਲਾ ਖੁਦ ਨੂੰ ਗੋਲਡੀ ਬਰਾੜ ਦੱਸ ਰਿਹਾ ਸੀ। ਹਾਲਾਂਕਿ ਵਪਾਰੀ ਨੂੰ ਵਾਰ-ਵਾਰ ਫੋਨ ਆ ਰਹੇ ਸਨ, ਜਿਸ 'ਚ ਗੋਲਡੀ ਨੇ ਕਿਸ਼ਨਗੜ੍ਹ ਦੇ ਇਕ ਮਨਜੀਤ ਸਿੰਘ ਨਾਲ ਪੈਸੇ ਇਕੱਠੇ ਕਰ ਲਏ ਸਨ, ਹਾਲਾਂਕਿ ਕਾਰੋਬਾਰੀ ਵਲੋਂ ਮਨਜੀਤ ਸਿੰਘ ਨੂੰ ਕਰੀਬ 8 ਲੱਖ ਰੁਪਏ ਦਿੱਤੇ ਗਏ ਸਨ।
ਮਾਮਲੇ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਨੇ ਮੁਲਜ਼ਮ ਮਨਜੀਤ ਸਿੰਘ ਨੂੰ ਫਰਵਰੀ ਮਹੀਨੇ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਗੋਲਡੀ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਸੀ। ਇਸ ਦੀ ਸੁਣਵਾਈ ਕਰਦਿਆਂ ਜ਼ਿਲ੍ਹਾ ਅਦਾਲਤ ਨੇ ਗੋਲਡੀ ਬਰਾੜ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਮਾਮਲੇ ਵਿੱਚ ਹੁਣ ਟ੍ਰਾਇਲ ਸ਼ੁਰੂ ਹੋਵੇਗਾ। ਮਾਮਲੇ ਖਿਲਾਫ 29 ਨਵੰਬਰ ਨੂੰ ਮਾਮਲੇ ਵਿੱਚ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਗੋਲਡੀ ਬਰਾੜ 2017 ਵਿੱਚ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਪੰਜਾਬ ਪੁਲਿਸ ਅਨੁਸਾਰ ਉਹ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ।
- PTC NEWS