Char Dham Yatra 2025 : ਚਾਰ ਧਾਮ ਯਾਤਰਾ ਲਈ 19 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ; ਜਾਣੋ ਕਦੋਂ ਤੋਂ ਸ਼ੁਰੂ ਹੋਵੇਗੀ ਯਾਤਰਾ
Char Dham Yatra 2025 : ਉਤਰਾਖੰਡ ਵਿੱਚ 30 ਅਪ੍ਰੈਲ ਤੋਂ ਚਾਰਧਾਮ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਇਸ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਲੱਖਾਂ ਯਾਤਰੀਆਂ ਨੇ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 19 ਲੱਖ ਤੋਂ ਵੱਧ ਯਾਤਰੀਆਂ ਨੇ ਚਾਰ ਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਈ ਹੈ।
ਯਮੁਨੋਤਰੀ ਅਤੇ ਗੰਗੋਤਰੀ ਧਾਮ ਲਈ 3 ਲੱਖ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਦਕਿ ਸਭ ਤੋਂ ਵੱਧ ਰਜਿਸਟ੍ਰੇਸ਼ਨ ਕੇਦਾਰਨਾਥ ਲਈ ਕੀਤੀਆਂ ਗਈਆਂ ਹਨ। ਹੁਣ ਤੱਕ 6 ਲੱਖ 48 ਹਜ਼ਾਰ ਤੋਂ ਵੱਧ ਲੋਕ ਕੇਦਾਰਨਾਥ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ, ਬਦਰੀਨਾਥ ਧਾਮ ਲਈ 5 ਲੱਖ 74 ਹਜ਼ਾਰ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।
ਇੰਨਾ ਹੀ ਨਹੀਂ 32 ਹਜ਼ਾਰ ਤੋਂ ਵੱਧ ਲੋਕਾਂ ਨੇ ਸ੍ਰੀ ਹੇਮਕੁੰਟ ਸਾਹਿਬ ਜਾਣ ਲਈ ਰਜਿਸਟ੍ਰੇਸ਼ਨ ਵੀ ਕਰਵਾਈ ਹੈ। ਚਾਰਧਾਮ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਪਹਿਲਾਂ ਹੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਨ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਤਾਂ ਜੋ ਯਾਤਰਾ ਸੁਚਾਰੂ ਢੰਗ ਨਾਲ ਪੂਰੀ ਹੋ ਸਕੇ।
- PTC NEWS