Barnala News : ਬਰਨਾਲਾ ਵਿਖੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਪ੍ਰਵਾਸੀ ਮਜ਼ਦੂਰ ਦਾ ਬੱਚਾ ਕੀਤਾ ਅਗਵਾ, ਲੱਭਣ 'ਚ ਜੁਟੀ ਪੁਲਿਸ
Barnala News : ਬਰਨਾਲਾ ਸ਼ਹਿਰ ਵਿਖੇ ਇੱਕ ਛੋਟੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਨੂੰ ਸ਼ਹਿਰ ਦੀ ਅਨਾਜ ਮੰਡੀ ਤੋਂ ਅਗਵਾ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਝੁੱਗੀ-ਝੌਂਪੜੀ ਦੇ ਬਾਹਰ ਖੇਡ ਰਹੇ ਇੱਕ ਬੱਚੇ ਨੂੰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਅਗਵਾ ਕਰ ਲਿਆ ਹੈ। ਦੋਵੇਂ ਆਰੋਪੀ ਬੱਚੇ ਨਾਲ ਸੀਸੀਟੀਵੀ ਵਿੱਚ ਕੈਦ ਹੋ ਗਏ। ਪੁਲਿਸ ਨੇ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਬੱਚੇ ਦੇ ਪਰਿਵਾਰ ਨੇ ਪੁਲਿਸ ਨੂੰ ਬੱਚੇ ਨੂੰ ਲੱਭਣ ਲਈ ਭਾਵੁਕ ਅਪੀਲ ਕੀਤੀ ਹੈ।
- PTC NEWS