Fri, Dec 27, 2024
Whatsapp

ਫਿਰੋਜ਼ਪੁਰ: ਤੇਜ਼ ਰਫ਼ਤਾਰ ਵਾਹਨ ਨੇ ਲਈ ਮੋਟਰਸਾਇਕਲ ਸਵਾਰਾਂ ਦੀ ਜਾਨ

Reported by:  PTC News Desk  Edited by:  Shameela Khan -- November 13th 2023 08:25 PM -- Updated: November 13th 2023 08:36 PM
ਫਿਰੋਜ਼ਪੁਰ: ਤੇਜ਼ ਰਫ਼ਤਾਰ ਵਾਹਨ ਨੇ ਲਈ ਮੋਟਰਸਾਇਕਲ ਸਵਾਰਾਂ ਦੀ ਜਾਨ

ਫਿਰੋਜ਼ਪੁਰ: ਤੇਜ਼ ਰਫ਼ਤਾਰ ਵਾਹਨ ਨੇ ਲਈ ਮੋਟਰਸਾਇਕਲ ਸਵਾਰਾਂ ਦੀ ਜਾਨ

ਫਿਰੋਜ਼ਪੁਰ: ਮੱਖੂ 'ਚ ਦਰਦਨਾਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਕੁਲਦੀਪ ਸਿੰਘ, ਅਮਰ ਸਿੰਘ ਅਤੇ ਉਨ੍ਹਾਂ ਦੀ ਬੇਟੀ ਕਸਬਾ ਮੱਖੂ ਤੋਂ ਵਾਪਸ ਆਪਣੇ ਪਿੰਡ ਘੁੱਦੂ ਵਾਲਾ ਨੂੰ ਆ ਰਹੇ ਸਨ। ਜਦੋਂ ਹੀ ਉਹ ਬਿਜਲੀ ਘਰ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ |


 ਉਕਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਰ ਚਾਲਕ ਨਸ਼ਾ ਤਸਕਰ ਸਨ ਜੋ ਆਪਣੀ ਕਾਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਸਨ ਅਤੇ ਸੀ.ਆਈ.ਏ ਸਟਾਫ਼ ਪੁਲਿਸ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ | ਜਿਸ ਕਾਰਨ ਉਹ ਭੱਜਣ ਲਈ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ।  ਪਰਿਵਾਰਿਕ ਮੈਂਬਰਾ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਡਰਾਈਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ ਜਦੋਂ ਇਸ ਘਟਨਾ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਂਚ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK