MP Amritpal Singh : ਹਾਈਕੋਰਟ ਪਹੁੰਚੇ ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ, ਗਣਤੰਤਰ ਦਿਵਸ ਪਰੇਡ ਤੇ ਸੰਸਦ ਸੈਸ਼ਨ ਨੂੰ ਲੈ ਕੇ ਰੱਖੀ ਮੰਗੀ
Amritpal Singh News : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਗਣਤੰਤਰ ਦਿਵਸ ਦੇ ਸਬੰਧ 'ਚ ਇੱਕ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਰਾਹੀਂ ਸਾਂਸਦ ਨੇ ਗਣਤੰਤਰ ਦਿਵਸ ਪਰੇਡ 'ਚ ਸ਼ਾਮਲ ਹੋਣ ਅਤੇ ਲੋਕ ਸਭਾ ਦੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ 17 ਦਸੰਬਰ ਨੂੰ ਅੰਮ੍ਰਿਤਸਰ ਦੇ ਡੀ.ਐਮ ਨੂੰ ਇੱਕ ਮੰਗ ਪੱਤਰ ਭੇਜ ਕੇ ਲੋਕ ਸਭਾ ਦੇ ਆਗਾਮੀ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ, ਜਿਸ ’ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਹੁਣ ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਦੀ ਮੰਗ ਕੀਤੀ ਹੈ।
ਇੱਕ-ਦੋ ਦਿਨਾਂ 'ਚ ਹੋ ਸਕਦੀ ਹੈ ਸੁਣਵਾਈ
ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ ਅਤੇ ਸੰਸਦ ਦੇ ਸੈਸ਼ਨ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਿਆਂ ਅਤੇ ਬਰਾਬਰੀ ਦੇ ਹਿੱਤ ਵਿੱਚ ਹੈ। ਉਨ੍ਹਾਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨ ਵਿੱਚ ਦਰਜ ਮੂਲ ਸਿਧਾਂਤਾਂ ਦਾ ਪ੍ਰਤੀਕ ਦੱਸਿਆ। ਉਸ ਦਾ ਕਹਿਣਾ ਹੈ ਕਿ ਕੌਮੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਸ ਦੀ ਹਾਜ਼ਰੀ ਲੋਕ ਹਿੱਤ ਦਾ ਵਿਸ਼ਾ ਹੈ। ਅੰਮ੍ਰਿਤਪਾਲ ਸਿੰਘ ਦੀ ਇਸ ਪਟੀਸ਼ਨ 'ਤੇ ਹਾਈਕੋਰਟ ਹੁਣ ਇੱਕ-ਦਿਨਾਂ 'ਚ ਸੁਣਵਾਈ ਕਰ ਸਕਦੀ ਹੈ।
ਹਾਈਕੋਰਟ ਤੋਂ ਕੀ ਕੀਤੀ ਮੰਗ ?
ਪਟੀਸ਼ਨ ਰਾਹੀਂ ਅੰਮ੍ਰਿਤਪਾਲ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਕਿਹਾ ਜਾਵੇ ਕਿ ਉਸ ਨੂੰ ਇਨ੍ਹਾਂ ਅਹਿਮ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਦਾ ਸੰਵਿਧਾਨਕ ਫਰਜ਼ ਹੈ ਕਿ ਉਹ ਸੰਸਦ ਦੇ ਸੈਸ਼ਨ 'ਚ ਹਿੱਸਾ ਲੈਣ ਅਤੇ ਸੰਸਦ 'ਚ ਜਨਤਕ ਮੁੱਦੇ ਉਠਾਉਣ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਧਿਰ ਬਣਾਇਆ ਹੈ। ਹਾਲਾਂਕਿ, ਇਸ ਨੂੰ ਅਜੇ ਸੂਚੀਬੱਧ ਨਹੀਂ ਕੀਤਾ ਗਿਆ ਹੈ।
ਦੱਸ ਦਈਏ ਕਿ ਅਜੇ 9 ਦਿਨ ਪਹਿਲਾਂ ਹੀ ਮਾਘੀ ਮੇਲੇ 'ਤੇ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਗਠਨ ਹੋਇਆ ਹੈ।
- PTC NEWS