MP Amritpal Singh: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ
MP Amritpal Singh Write Letter Lok Sabha Speaker: ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਆਉਣਾ ਚਾਹੁੰਦੇ ਹਨ।
ਸਪੀਕਰ ਨੂੰ ਪੱਤਰ ਲਿਖ ਮੰਗੀ ਇਜਾਜ਼ਤ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।
ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤੇ
ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਹਨ।
23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਘਰੋਂ ਭੱਜ ਗਿਆ ਸੀ। ਪੁਲਿਸ ਨੇ ਜਾਂਚ ਏਜੰਸੀਆਂ ਦੇ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸਦੀ ਭਾਲ ਜਾਰੀ ਰੱਖੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।
ਉਦੋਂ ਤੋਂ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਇਲਜ਼ਾਮ 'ਚ ਉਸ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡੀਅਨ PM ਜਸਟਿਨ ਟਰੂਡੋ ਨੇ ਗਾਇਕ ਦਿਲਜੀਤ ਦੋਸਾਂਝ ਦੀ ਕੀਤੀ ਸ਼ਲਾਘਾ, ਮਨਜਿੰਦਰ ਸਿਰਸਾ ਨੇ ਜਤਾਇਆ ਇਤਰਾਜ਼ !
- PTC NEWS