Punjab Cabinet Meeting : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਮਨਜ਼ੂਰੀ, ਹੁਣ 50 ਸਾਲ ਤੋਂ ਵੱਧ ਉਮਰ ਦੇ ਸ਼ਰਧਾਲੂ ਕਰ ਸਕਣਗੇ ਮੁਫ਼ਤ ਯਾਤਰਾ
Punjab Cabinet Meeting : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਉਤੇ ਮੋਹਰ ਲਗਾਈ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਤੀਰਥ ਯਾਤਰਾ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਣ 50 ਸਾਲ ਤੋਂ ਵੱਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਏਗੀ ਜਾਵੇਗੀ। ਸਰਕਾਰ ਇਸਦਾ ਸਾਰਾ ਖਰਚਾ ਚੁੱਕੇਗੀ। ਇਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਮਹੀਨੇ ਤੋਂ ਸ਼ੁਰੂ ਹੋਵੇਗੀ।
ਰਾਮ ਮੰਦਰ ਸਮੇਤ ਕਈ ਤੀਰਥ ਸਥਾਨਾਂ ਦੀ ਕਾਰਵਾਈ ਜਾਵੇਗੀ ਯਾਤਰਾ
ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਰਾਮ ਮੰਦਰ ,ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਸਮੇਤ ਤੀਰਥ ਸਥਾਨਾਂ ਦੀ ਸੂਚੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਯਾਤਰਾ ਬੱਸ ਅਤੇ ਰੇਲ ਦੋਵਾਂ ਰਾਹੀਂ ਕਾਰਵਾਈ ਜਾਵੇਗੀ।
- PTC NEWS