Sri Muktsar Sahib Maghi Mela News : ਮਾਘੀ ਮੇਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਕੀਤੀ ਜਾਵੇਗੀ ਵੱਡੀ ਕਾਨਫਰੰਸ
Muktsar Maghi Mela News : ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਮਾਘੀ ਮੇਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ 14 ਜਨਵਰੀ ਨੂੰ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂ ਇਸ ਕਾਨਫਰੰਸ ਵਿਚ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਕਾਨਫਰੰਸ ਨੂੰ ਸਫਲ ਬਣਾਉਣ ਵਾਸਤੇ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ।
ਇਹ ਵੀ ਪੜ੍ਹੋ : jagjit Singh Dallewal ਦੀ ਜਿੰਦਗੀ ਤੇ ਮੌਤ ਦਾ ਸਵਾਲ ! SC ਨੇ ਪੰਜਾਬ ਸਰਕਾਰ ’ਤੇ ਲਾਏ ਇਲਜ਼ਾਮ; ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
- PTC NEWS