Municipal Corporation Election 2024 Live Updates : ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ
Dec 21, 2024 10:07 AM
ਪਟਿਆਲਾ ’ਚ ਸਵੇਰੇ 9 ਵਜੇ ਤੱਕ 7 ਫ਼ੀਸਦੀ ਵੋਟਿੰਗ
ਨਗਰ ਨਿਗਮ ਪਟਿਆਲਾ, ਨਗਰ ਪੰਚਾਇਤ ਘੱਗਾ ਅਤੇ ਭਾਦਸੋਂ ਸਮੇਤ ਨਗਰ ਕੌਂਸਲ ਨਾਭਾ, ਰਾਜਪੁਰਾ ਤੇ ਪਾਤੜਾਂ ਦੀਆਂ ਉਪ ਚੋਣਾਂ ਲਈ ਸਵੇਰੇ 9 ਵਜੇ ਤੱਕ 7 ਫ਼ੀਸਦੀ ਵੋਟਿੰਗ ਹੋਈ।
Dec 21, 2024 09:43 AM
ਨਗਰ ਪੰਚਾਇਤ ਖੇਮਕਰਨ ਦੇ ਵਾਰਡ 3,6,8,11,13 ਲਈ ਵੋਟਿੰਗ
ਨਗਰ ਪੰਚਾਇਤ ਖੇਮਕਰਨ ਦੇ ਵਾਰਡ 3,6,8,11,13 ਲਈ ਵੋਟਿੰਗ ਸ਼ਾਂਤੀਪੂਰਵਕ ਸ਼ੁਰੂ ਹੋ ਗਈ। ਇੱਥੇ ਕੁੱਲ 13 ਵਾਰਡ ਹਨ, ਜਿਨ੍ਹਾਂ ਵਿੱਚੋਂ ਅੱਠ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਸਿਆਸਤ ਵਿੱਚ ਇਹ ਰਵਾਇਤ ਰਹੀ ਹੈ ਕਿ ਨਗਰ ਪੰਚਾਇਤ ਖੇਮਕਰਨ ਦੇ 5 ਵਾਰਡਾਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 1 ਵਾਰਡ ਦੀ ਉਪ ਚੋਣ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਗੁਰਦੇਵ ਸਿੰਘ ਦੀ ਦੇਖ-ਰੇਖ ਵਿੱਚ ਹੋ ਰਹੀ ਹੈ। ਧਾਮ।
Dec 21, 2024 09:42 AM
ਨਗਰ ਨਿਗਮ ਦੀਆਂ ਚੋਣਾਂ ਦੀ ਜਲੰਧਰ ਸ਼ਹਿਰ ਤੋ ਦੇਖੋ ਤਸਵੀਰ।
Dec 21, 2024 09:22 AM
ਪਟਿਆਲਾ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ ਚੜਿਆ ਟੈਂਕੀ ’ਤੇ
Dec 21, 2024 09:13 AM
ਬਰਨਾਲਾ ਜ਼ਿਲ੍ਹੇ ਦੀ ਨਗਰ ਪੰਚਾਇਤ
ਬਰਨਾਲਾ ਜ਼ਿਲ੍ਹੇ ਦੀ ਨਗਰ ਪੰਚਾਇਤ ਹੰਡਿਆਇਆ ਦੇ 12 ਵਾਰਡਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ, ਭਾਵੇਂ ਠੰਢ ਕਾਰਨ ਲੋਕ ਪੋਲਿੰਗ ਬੂਥਾਂ 'ਤੇ ਘੱਟ ਹੀ ਪਹੁੰਚੇ ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਜਾ ਰਿਹਾ ਹੈ | ਲੋਕਾਂ ਵਿੱਚ ਦੇਖਿਆ ਜਾ ਰਿਹਾ ਹੈ,
Dec 21, 2024 08:56 AM
ਪਟਿਆਲਾ ਦੇ ਵਾਰਡ ਨੰਬਰ 40 ’ਚ ਝੜਪ
Dec 21, 2024 08:52 AM
Nagar NIgam : ਲੋਕਲ ਸਰਕਾਰ ਚੁਣਨ ਲਈ ਲੋਕ ਤਿਆਰ
Dec 21, 2024 08:47 AM
ਪਟਿਆਲਾ ’ਚ ਵੋਟਰਾਂ ’ਚ ਦਹਿਸ਼ਤ
ਪਟਿਆਲਾ ਦੇ ਵਾਰਡ ਨੰਬਰ 40 ਦੇ ਵਿੱਚ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਗੁੰਡਾਗਰਦੀ ਦੀ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਮਾਹੌਲ ਸ਼ਾਂਤੀ ਪੂਰਵਕ ਹੈ ਪਰ ਪਟਿਆਲਾ ਵਿਖੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦੀਆਂ ਇਸ ਤਸਵੀਰਾਂ ਨਾਲ ਵੋਟਰ ਦਹਿਸ਼ਤ ਵਿੱਚ ਹਨ
Dec 21, 2024 08:33 AM
ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ
Dec 21, 2024 08:29 AM
ਖੇਮਕਰਨ ਨਗਰ ਪੰਚਾਇਤ ’ਚ ਵੋਟਾਂ ਪਾਉਣ ਦਾ ਕੰਮ ਜਾਰੀ
ਖੇਮਕਰਨ ਨਗਰ ਪੰਚਾਇਤ ਲਈ ਮੱਠੀ ਰਫਤਾਰ ਨਾਲ ਵੋਟਾਂ ਪਾਉਣ ਦਾ ਕੰਮ ਹੋਇਆ ਸ਼ੁਰੂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ
Dec 21, 2024 08:28 AM
ਲੋਕਾਂ ’ਚ ਦੇਖਿਆ ਜਾ ਰਿਹਾ ਉਤਸ਼ਾਹ
ਹੁਸ਼ਿਆਰਪੁਰ ਨਗਰ ਨਿਗਮ ਦੇ ਤਿੰਨ 6,7,27 ਵਾਰਡ ਦੀ ਅੱਜ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਸੇਵਰ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ ਚਾਰ ਵਜੇ ਤੱਕ ਰਹੇਗੀ। ਉੱਥੇ ਹੀ ਵੋਟ ਪੋਲ ਕਾਰਨ ਆਏ ਲੋਕ ਦਾ ਕਹਿਣਾ ਹੈ ਕਿ ਜੋ ਵਿਅਕਤੀ ਉਨ੍ਹਾਂ ਦੀ ਵਾਰਡ ਦਾ ਇਮਾਨਦਾਰੀ ਨਾਲ ਕੰਮ ਕਰਵਾ ਸਕੇ ਉਹ ਉਸ ਨੂੰ ਆਪਣਾ ਵੋਟ ਪੋਲ ਕਰ ਰਹੇ ਹਨ।
Municipal Corporation Election 2024 Live Updates : ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ 21 ਦਸੰਬਰ ਅੱਜ ਨੂੰ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਲਈ ਚੋਣ ਕਮਿਸ਼ਨ ਦੀਆਂ ਅਗਲੀਆਂ ਤਿਆਰੀਆਂ ਮੁਕੰਮਲ ਹੋਣ ਦੇ ਦਾਅਵੇ ਕੀਤੇ ਗਏ ਹਨ। ਚੋਣਾਂ ਵਿੱਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ 700 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ। ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ 9 ਦਸੰਬਰ ਆਖਰੀ ਮਿਤੀ ਸੀ।
ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ 21 ਦਸੰਬਰ ਨੂੰ ਅੱਜ ਹੋ ਰਹੀ ਵੋਟਿੰਗ ਨੂੰ ਲੈ ਕੇ ਚੋਣ ਕਮਿਸ਼ਨ ਨੇ ਪੰਜਾਬ ’ਚ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ, 32 ਹਜ਼ਾਰ ਵੋਟਰ ਹਨ। ਜਿਨ੍ਹਾ ਵਿੱਚ 19 ਲੱਖ, 55 ਹਜ਼ਾਰ ਮਰਦ ਵੋਟਰ ਹਨ, 17 ਲੱਖ, 75 ਹਜ਼ਾਰ ਔਰਤਾਂ ਵੋਟਰ ਹਨ। ਇਨ੍ਹਾਂ ਵੋਟਰਾਂ ਰਾਹੀਂ ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ, ਜਦਕਿ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ।
ਅੰਮ੍ਰਿਤਸਰ
ਅੰਮ੍ਰਿਤਸਰ ਜ਼ਿਲ੍ਹੇ ਦੇ 113 ਅਤੇ ਸ਼ਹਿਰ ਦੇ 85 ਵਾਲਾਂ ਦੇ ਲਈ ਚੋਣ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਨੇ ਅੰਮ੍ਰਿਤਸਰ ਵਿੱਚ ਬਣਾਏ ਗਏ ਵੱਖ ਵੱਖ 13 ਕੇਂਦਰਾਂ ਤੋਂ ਅੱਜ ਪੋਲਿੰਗ ਪਾਰਟੀਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠਾਂ ਬਣਾਏ ਗਏ ਕੁੱਲ 841 ਬੂਥਾਂ ਦੇ ਲਈ ਸਖਤ ਸੁਰੱਖਿਆ ਪ੍ਰਬੰਧ ਦਾ ਹੇਠ ਰਵਾਨਾ ਹੋਈਆਂ।
ਅੰਮ੍ਰਿਤਸਰ ਦੇ 85 ਵਾਰਡਾਂ ਤੋਂ ਇਲਾਵਾ ਬਾਬਾ ਬਕਾਲਾ ਅਤੇ ਰਾਜਾ ਸਾਂਸੀ ਦੇ 13 13 ਵਾਰ ਮਜੀਠਾ ਤੇ ਰਈਆ ਦਾ ਇੱਕ ਇੱਕ ਵਾਰ ਅਤੇ ਅਜਨਾਲਾ ਦੇ ਦੋ ਵਾਲਾਂ ਲਈ ਵੋਟਾਂ ਪੈਣ ਦਾ ਕੰਮ ਨੇ ਚੜਾਇਆ ਜਾਵੇਗਾ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਅਤੇ ਪਾਰਦਰਸ਼ੀ ਢੰਗ ਦੇ ਨਾਲ ਨੇਪਰੇ ਚੜਾਉਣ ਦੇ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਨੇ ਅਤੇ ਹਰ ਪੋਲਿੰਗ ਬੂਥ ਤੇ ਛੇ ਤੋਂ ਸੱਤ ਸੁਰੱਖਿਆ ਮੁਲਾਜ਼ਮ ਤੇ ਰਾਤ ਰਹਿਣਗੇ ਜ਼ਿਨ੍ਹਾਂ ਦੀ ਗਿਣਤੀ ਸੰਵੇਦਨਸ਼ੀਲ ਅਤੇ ਅਤੀ ਸੰਵੇਦਨਸ਼ੀਲ ਬੂਥਾ ਤੇ ਹੋਰ ਵੀ ਜਿਆਦਾ ਰਹੇਗੀ।
ਇਸ ਤੋਂ ਇਲਾਵਾ ਚੋਣ ਪ੍ਰਕਿਰਿਆ ਦੇ ਦੌਰਾਨ ਪੈਟਰੋਲੀਜ ਦੀ ਵੀ ਤੈਨਾਤੀ ਕੀਤੀ ਜਾਵੇਗੀ ਜੋ ਲਗਾਤਾਰ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚੜਾਉਣ ਦਾ ਯਤਨ ਕਰਨਗੀਆਂ ਅਧਿਕਾਰੀਆਂ ਅਨੁਸਾਰ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਲੈ ਕੇ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ ਉਸ ਤੋਂ ਬਾਅਦ ਉਹਨਾਂ ਬੂਥਾ ਤੇ ਹੀ ਵੋਟਾਂ ਦੀ ਗਿਣਤੀ ਕਰਕੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਜੇਕਰ 2018 ਦੇ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਤੇ ਝਾਂਤ ਮਾਰੀਏ ਤਾਂ ਕਾਂਗਰਸ ਪਾਰਟੀ ਨੇ ਤੇ 64 ਉਮੀਦਵਾਰਾਂ ਭਾਜਪਾ ਦੇ ਛੇ ਸ਼੍ਰੋਮਣੀ ਅਕਾਲੀ ਦਲ ਦੇ ਸੱਤ ਅਤੇ ਅੱਠ ਅਜੀਤ ਅੱਠ ਵਾੜਾ ਤੋਂ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਿਲ ਕੀਤੀ ਸੀ ਪਰ ਇਸ ਵਾਰ ਸਥਾਨਕ ਸਰਕਾਰਾਂ ਦੀ ਇਹ ਜੰਗ ਕੌਣ ਜਿੱਤੇਗਾ ਇਸ ਦੇ ਲਈ ਇੰਤਜ਼ਾਰ ਰਹੇਗਾ ਕੱਲ ਸ਼ਾਮ ਦਾ ਜਦੋਂ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੀਆਂ 85 ਵਾਰਡਾਂ ਲਈ ਕੁੱਲ 811 ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 300 ਸੰਵੇਦਨਸ਼ੀਲ ਅਤੇ 245 ਅਤਿ ਸੰਵੇਦਨਸ਼ੀਲ ਹਨ।
ਵਧੀਕ ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਬਾਬਾ ਬਕਾਲਾ ਸਾਹਿਬ ਵਿੱਖੇ 13 ਵਾਰਡਾਂ ਵਿੱਚ 13 ਬੂਥਾਂ ਤੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਥੇ 5 ਬੂਥ ਸੰਵੇਦਨਸ਼ੀਲ, ਰਈਆ ਅਤੇ ਮਜੀਠਾ ਵਿਖੇ 1-1 ਬੂਥ ਤੇ ਚੋਣਾਂ ਹੋਣੀਆਂ ਹਨ ਅਤੇ 1-1 ਬੂਥ ਨੂੰ ਹੀ ਸੰਵੇਦਨਸ਼ੀਲ, ਰਾਜਾਸਾਂਸੀ ਵਿਖੇ 13 ਵਾਰਡਾਂ ਵਿੱਚ 13 ਬੂਥਾਂ ਅਤੇ ਅਜਨਾਲਾ ਵਿਖੇ 2 ਵਾਰਡਾਂ ਵਿੱਚ 2 ਬੂਥਾਂ ਤੇ ਚੋਣ ਕਰਵਾਈ ਜਾਣੀ ਹੈ। ਉਨਾਂ ਦੱਸਿਆ ਕਿ ਇਸ ਤਰ੍ਹਾਂ ਜਿਲ੍ਹੇ ਵਿੱਚ 115 ਵਾਰਡਾਂ ਤੇ ਚੋਣਾਂ ਕਰਵਾਈਆਂ ਜਾਣੀਆਂ ਹਨ। ਜਿਥੇ 289 ਆਮ ਬੂਥ, 307 ਸੰਵੇਦਨਸ਼ੀਲ ਅਤੇ 245 ਅਤਿ ਸੰਵੇਦਨਸ਼ੀਲ ਬੂਥ ਐਲਾਨੇ ਗਏ ਹਨ।
ਹੁਸ਼ਿਆਰਪੁਰ
ਹੁਸ਼ਿਆਰਪੁਰ ਨਗਰ ਨਿਗਮ ਦੇ ਤਿੰਨ ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅੱਜ ਪੋਲਿੰਗ ਟੀਮਾਂ ਰਵਾਨਾ ਕੀਤੀਆਂ ਗਈਆਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤਹਿਸੀਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੇ 6,7 ਤੇ 27 ਨੰਬਰ ਵਾਰਡ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਪੋਲੀਟੈਕਨਿਕ ਕਾਲਜ ਤੋਂ ਟੀਮਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹਨਾਂ ਤਿੰਨਾਂ ਵਾਰਡਾਂ ਲਈ 8 ਟੀਮਾਂ ਰਵਾਨਾ ਕੀਤੀਆਂ ਗਈਆਂ ਹਨ ਅਤੇ ਕੱਲ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਉਸ ਉਪਰੰਤ ਉੱਥੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ।
- PTC NEWS