Derabassi news : ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਦਾ ਕਿਰਚਾਂ ਮਾਰ ਕੇ ਕਤਲ
Derabassi news : ਡੇਰਾਬੱਸੀ ਖੇੜੀ ਗੁੱਜਰਾ ਰੋਡ 'ਤੇ ਸਵੇਰੇ ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਦੇ ਪ੍ਰੇਮੀ ਵੱਲੋਂ ਮੋਟਰਸਾਈਕਲ ਚਾਲਕ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਏ ਚਾਲਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ 45 ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਮਪੁਰਬਨ ਡੇਰਾਬੱਸੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਔਰਤ ਕਰਮਜੀਤ ਸਿੰਘ ਵਾਸੀ ਪਿੰਡ ਕਰਮਜੀਤ ਸਿੰਘ ਦੇ ਪਿੱਛੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਡੇਰਾਬਸੀ ਬੀੜ ਦੇ ਜੰਗਲ 'ਚ ਪਹੁੰਚੀ ਤਾਂ ਉਕਤ ਔਰਤ ਦੇ ਪ੍ਰੇਮੀ ਜੋੜੇ ਨੇ ਕਰਮਜੀਤ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬਸੀ ਵਿੱਚ ਰਖਵਾ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- PTC NEWS