Mansa Murder : ਪੰਚਾਇਤੀ ਚੋਣਾਂ ਵਿਚਾਲੇ ਕਤਲ ਦੀ ਵਾਰਦਾਤ, ਪਿੰਡ ਦੇ ਗਰਾਊਂਡ ’ਚੋਂ ਮਿਲੀ ਲਾਸ਼
Mansa Murder : ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਪੰਚਾਇਤੀ ਚੋਣਾਂ ਦੌਰਾਨ ਨਿੱਜੀ ਰੰਜਿਸ਼ ਕਾਰਨ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇ ਸ਼ਿਆਮ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਕਰੀਬ 9 ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਰਾਧੇ ਸ਼ਿਆਮ ਪਿੰਡ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਸਨ। ਪਿੰਡ ਵਾਸੀ ਅਭੈ ਗੋਦਾਰਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ। ਮੰਗਲਵਾਰ ਰਾਤ ਰਾਧੇ ਸ਼ਿਆਮ ਉਨ੍ਹਾਂ ਦੇ ਨਾਲ ਸਨ। ਉਹ ਚੋਣਾਂ ਸਬੰਧੀ ਮੀਟਿੰਗ ਕਰ ਰਹੇ ਸਨ। ਇਨ੍ਹਾਂ ਸਾਰਿਆਂ ਨੇ ਨਾਮਜ਼ਦਗੀ ਸਬੰਧੀ ਸਰਪੰਚ ਭਜਨ ਲਾਲ ਦੇ ਘਰ ਮੀਟਿੰਗ ਕਰਨ ਦੀ ਯੋਜਨਾ ਬਣਾਈ ਸੀ। ਰਾਤ 11.30 ਵਜੇ ਰਾਧੇ ਸ਼ਿਆਮ ਆਪਣੀ ਕਾਰ 'ਚ ਘਰ ਚਲਾ ਗਿਆ ਸੀ।
ਅਭੈ ਗੋਦਾਰਾ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਮੈਨੂੰ ਫੋਨ ਆਇਆ ਤੇ ਰਾਧੇ ਸ਼ਿਆਮ ਦੇ ਕਤਲ ਬਾਰੇ ਜਾਣਕਾਰੀ ਦਿੱਤੀ। ਉਸ ਦੀ ਲਾਸ਼ ਪਿੰਡ ਦੇ ਮੈਦਾਨ ਵਿੱਚ ਪਈ ਹੈ। ਜਿਸ ਤੋਂ ਬਾਅਦ ਅਸੀਂ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਮੌਕੇ 'ਤੇ ਪਹੁੰਚੀ।
ਨਿੱਜੀ ਰੰਜਿਸ਼ ਕਾਰਨ ਕਤਲ
ਰਾਧੇਸ਼ਿਆਮ ਦਾ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ। ਪੀੜਤ ਪਰਿਵਾਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਦੀ ਰਾਧੇਸ਼ਿਆਮ ਨਾਲ ਨਿੱਜੀ ਦੁਸ਼ਮਣੀ ਸੀ। ਜਿਸ ਕਾਰਨ ਉਸ ਦਾ ਕਤਲ ਹੋਇਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Kapurthala Youth Dies : ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਘਰ ਆਉਣ ਦੀ ਕਰ ਰਿਹਾ ਸੀ ਤਿਆਰੀ
- PTC NEWS