ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ : ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ।
ਨਗਰ ਕੀਰਤਨ 'ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ ਹੋਏ। ਨਗਰ ਕੀਰਤਨ 'ਚ ਗਿਆਨੀ ਜਗਤਾਰ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਦੀ ਸ਼ਾਮਲ ਹੋਏ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸੰਨ 1469 ਨੂੰ ਰਾਏ-ਭੋਂਏ ਤਲਵੰਡੀ ਵਿਖੇ ਹੋਇਆ ਜਿਸ ਅੱਜ ਕੱਲ ਨਨਕਾਣਾ ਸਾਹਿਬ ਕਿਹਾ ਜਾਂਦਾ ਹੈ। ਜੋ ਅੱਜ ਦੇ ਪਾਕਿਸਤਾਨ ਵਿੱਚ ਮੌਜੂਦ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆਮਦ ਨੇ ਭਾਰਤੀ ਸਮਾਜ ਸੱਭਿਆਚਾਰ ਵਿੱਚ ਇਕ ਨਵੀਂ ਰੌਸ਼ਨੀ ਭਰੀ ਜਿਸ ਦਾ ਚਾਨਣ ਪੂਰਾ ਵਿਸ਼ਵ ਮਾਣ ਰਿਹਾ ਹੈ।
ਇਹ ਵੀ ਪੜ੍ਹੋ : EWS ਦੇ ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਬਰਕਰਾਰ ਰਹੇਗਾ 10 ਫੀਸਦੀ ਰਾਖਵਾਂਕਰਨ
- PTC NEWS