Narain Singh Chaura Wife : ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ’ਤੇ ਬੋਲੀ ਨਰਾਇਣ ਸਿੰਘ ਚੌੜਾ ਦੀ ਪਤਨੀ, ਕਿਹਾ- ਉਸਦੇ ਪਤੀ ਨੇ ਸਹੀ ਨਹੀਂ ਕੀਤਾ
Narain Singh Chaura Wife : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੋਸ਼ੀ ਨਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਨਰਾਇਣ ਸਿੰਘ ਕਰੀਬ ਸਵਾ ਛੇ ਵਜੇ ਘਰੋਂ ਨਿਕਲਿਆ ਸੀ। ਜੋ ਕੁਝ ਵੀ ਉਸਨੇ ਕੀਤਾ ਹੈ ਉਸ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੋਸ਼ੀ ਨਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਦਾ ਕਹਿਣਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਬਰਸੀ ਦਾ ਪ੍ਰੋਗਰਾਮ ਹੋਣ ਦੀ ਗੱਲ ਕਹਿ ਕੇ ਘਰ ਤੋਂ ਚੱਲੇ ਸੀ। ਜਿਸ ਵਿੱਚ ਉਹ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਨਹੀਂ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਦਾ ਪਤੀ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕਾ ਹੈ। ਉਸ ਨੇ ਜੋ ਵੀ ਕੀਤਾ ਹੈ, ਉਹ ਬਿਲਕੁਲ ਗਲਤ ਹੈ। ਅਜਿਹਾ ਕਦਮ ਕਿਨ੍ਹਾਂ ਹਾਲਾਤਾਂ 'ਚ ਚੁੱਕਿਆ ਗਿਆ, ਇਸ ਬਾਰੇ 'ਚ ਕੋਈ ਜਾਣਕਾਰੀ ਨਹੀਂ ਹੈ।
ਦੂਜੇ ਪਾਸੇ ਡੇਰਾ ਬਾਬਾ ਨਾਨਕ ਥਾਣੇ ਦੇ ਸਬ-ਇੰਸਪੈਕਟਰ ਕੈਲਾਸ਼ ਸਿੰਘ ਨੇ ਦੱਸਿਆ ਕਿ ਉਹ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਮਾਮਲੇ 'ਚ ਦੋਸ਼ੀ ਨਰਾਇਣ ਸਿੰਘ ਚੌਧਰੀ ਦੇ ਘਰ ਪਹੁੰਚੇ ਹਨ। ਜਿੱਥੇ ਸਿਰਫ਼ ਉਸ ਦੀ ਪਤਨੀ ਮੌਜੂਦ ਹੈ। ਘਰ ਵਿੱਚ ਹੋਰ ਕੋਈ ਨਹੀਂ ਹੈ। ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕੌਣ ਹੈ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ
ਇਹ ਵੀ ਪੜ੍ਹੋ : Who is Narain Singh Chaura ? ਕੌਣ ਹੈ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ ? ਹਮਲੇ ਪਿੱਛੇ ਕੀ ਸੀ ਉਸਦੀ ਮੰਸ਼ਾ
- PTC NEWS