National Avocado Day 2024 : ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਲਾਹੇਵੰਦ ਹੈ ਐਵੋਕਾਡੋ, ਜਾਣੋ ਕੀ ਹਨ ਫਾਇਦੇ
National Avocado Day 2024 : ਐਵੋਕਾਡੋ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਟਾਸ਼ੀਅਮ, ਕੈਲਸ਼ੀਅਮ, ਆਇਰਨ, ਮੈਂਗਨੀਜ਼, ਫਾਸਫੋਰਸ, ਕਾਪਰ ਅਤੇ ਜ਼ਿੰਕ ਵਰਗੇ ਤੱਤ ਪਾਏ ਜਾਣਦੇ ਹਨ। ਇਸ ਨੂੰ ਐਲੀਗੇਟਰ ਨਾਸ਼ਪਾਤੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਮਾਹਿਰਾਂ ਮੁਤਾਬਕ ਇਸ ਦਾ ਸੇਵਨ ਕਰਨ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕੀਤਾ ਜਾਂ ਸਕਦਾ ਹੈ। ਤਾਂ ਆਉ ਜਾਣਦੇ ਹਾਂ ਐਵੋਕਾਡੋ ਦਾ ਸੇਵਨ ਕਰਨ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ?
ਭਾਰ ਘਟਾਉਣ 'ਚ ਮਦਦਗਾਰ :
ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਐਵੋਕੈਡੋ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਸਿਹਤਮੰਦ ਚਰਬੀ ਪਾਈ ਜਾਂਦੀ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰੀਆਂ ਰੱਖਣ 'ਚ ਮਦਦ ਕਰਦਾ ਹੈ ਅਤੇ ਭਾਰ ਨੂੰ ਕੰਟਰੋਲ ਕਰਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ :
ਮਾਹਿਰਾਂ ਮੁਤਾਬਕ ਸ਼ੂਗਰ ਦੇ ਮਰੀਜ਼ਾਂ ਨੂੰ ਐਵੋਕਾਡੋ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਦੇ ਸੇਵਨ ਨਾਲ ਸਰੀਰ 'ਚ ਇੰਸੁਲਿਨ ਦਾ ਉਤਪਾਦਨ ਵਧਦਾ ਹੈ, ਜਿਸ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ। ਟਾਈਪ 2 ਸ਼ੁਗਰ 'ਚ ਵੀ ਇਸ ਫਲ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ।
ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ :
ਜੇਕਰ ਤੁਸੀਂ ਆਪਣੇ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਐਵੋਕਾਡੋ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਣਦੇ ਹਨ, ਜੋ ਜੋੜਾਂ ਦੇ ਦਰਦ, ਸੋਜ ਅਤੇ ਕਿਸੇ ਵੀ ਤਰ੍ਹਾਂ ਦੀ ਸੋਜ ਤੋਂ ਛੁਟਕਾਰਾ ਦਵਾਉਣ 'ਚ ਮਦਦ ਕਰਦੇ ਹਨ।
ਅੱਖਾਂ ਦੀ ਰੋਸ਼ਨੀ ਨੂੰ ਸੁਧਾਰਦਾ 'ਚ ਫਾਇਦੇਮੰਦ :
ਜੇਕਰ ਤੁਹਾਨੂੰ ਛੋਟੀ ਉਮਰ ਤੋਂ ਹੀ ਧੁੰਦਲਾ ਦਿਖਣਾ ਸ਼ੁਰੂ ਹੋ ਗਿਆ ਹੈ ਜਾਂ ਤੁਸੀਂ ਦਿਨ ਦਾ ਜ਼ਿਆਦਾਤਰ ਸਮਾਂ ਲੈਪਟਾਪ ਦੇ ਸਾਹਮਣੇ ਬਿਤਾਉਂਦੇ ਹੋ, ਤਾਂ ਤੁਹਾਨੂੰ ਐਵੋਕਾਡੋ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ ਦੇ ਸੇਵਨ ਨਾ ਸਿਰਫ ਅੱਖਾਂ ਦੀ ਰੋਸ਼ਨੀ ਨੂੰ ਸੁਧਾਰਦਾ ਹੈ ਸਗੋਂ ਇਸ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਵੀ ਮਦਦ ਕਰਦਾ ਹੈ।
ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ :
ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਐਵੋਕਾਡੋ ਦੇ ਸੇਵਨ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਕਿਉਂਕਿ ਇਹ ਸਰੀਰ 'ਚ ਮਾੜੇ ਕੋਲੇਸਟ੍ਰੋਲ ਨੂੰ ਘਟਾਉਂਦਾ ਹੈ ਅਤੇ ਚੰਗੇ ਕੋਲੇਸਟ੍ਰੋਲ ਯਾਨੀ HDL ਦੀ ਮਾਤਰਾ ਵਧਾਉਣ 'ਚ ਮਦਦ ਕਰਦਾ ਹੈ। ਨਾਲ ਹੀ ਇਹ ਮੋਟਾਪੇ ਤੋਂ ਪੀੜਤ ਲੋਕਾਂ ਲਈ ਸੂਖਮ ਪੌਸ਼ਟਿਕ ਤੱਤਾਂ ਦਾ ਵੀ ਵਧੀਆ ਸਰੋਤ ਹੈ।
(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
ਇਹ ਵੀ ਪੜ੍ਹੋ:
- PTC NEWS