National Police Memorial Day: ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ): ਬਟਾਲਾ ਪੁਲਿਸ ਲਾਈਨ ਵਿਖੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਪੁਲਿਸ ਸ਼ਹੀਦ ਦਿਵਸ ਦੇ ਮਨਾਇਆ ਗਿਆ। ਇਸ 64ਵੇਂ ਸ਼ਰਧਾਂਜਲੀ ਸਮਾਰੋਹ ਮੋਕੇ 117 ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੋਕੇ ਮੌਨ ਵਰਤ ਤੋਂ ਇਲਾਵਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਨਾਲ ਹੀ ਐਸਐਸਪੀ ਬਟਾਲਾ ਅਸ਼ਵਣੀ ਗੋਟੀਆਲ ਨੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਜੁਡੀਸ਼ੀਅਲ ਜੱਜ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਸ ਮੌਕੇ ਸ਼ਹੀਦ ਪਰਿਵਾਰਾਂ ਨੇ ਆਪਣੇ ਪਰਿਵਾਰਿਕ ਮੈਬਰਾਂ ਨੂੰ ਯਾਦ ਕਰਦੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਆਪਣੇ ਪਰਿਵਾਰਾਂ ਦੇ ਸ਼ਹੀਦਾਂ ’ਤੇ ਜਿਨਾਂ ਨੇ ਦੇਸ਼ ਲਈ ਸ਼ਹੀਦੀ ਦਿੱਤੀ ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨੀ ਵੀ ਪੈਨਸ਼ਨ ਮਿਲਦੀ ਹੈ ਬਹੁਤ ਥੋੜੀ ਹੈ ਪੈਨਸ਼ਨ ਵਿੱਚ ਵਾਧਾ ਹੋਣਾ ਚਾਹੀਦਾ ਹੈ।
ਬਟਾਲਾ ਐਸਐਸਪੀ ਅਸ਼ਵਣੀ ਗੋਟੀਆਲ ਨੇ ਇਸ ਮੌਕੇ ਕਿਹਾ ਕਿ ਅੱਜ ਦੇ ਦਿਨ ਅਸੀਂ ਆਪਣੇ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਉਨ੍ਹਾਂ ਦੇ ਪਰਿਵਾਰ ਨਾਲ ਮਿਲਕੇ ਪਰਿਵਾਰ ਨੂੰ ਇਹ ਅਹਿਸਾਸ ਕਰਵਾਉਂਦੇ ਹਾਂ ਕਿ ਪੰਜਾਬ ਪੁਲਿਸ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਨਾਲ ਹੀ ਜੋ ਪੈਨਸ਼ਨ ਦੀ ਗੱਲ ਹੈ। ਇਹ ਅਸੀਂ ਆਪਣੇ ਵਲੋਂ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਰਹੇ ਹਾਂ।
ਕਾਬਿਲੇਗੌਰ ਹੈ ਕਿ ਪੁਲਿਸ ਮੈਮੋਰੀਅਲ ਦਿਵਸ ਭਾਰਤ ਵਿੱਚ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਹੱਤਵ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਵਿੱਚ ਚੀਨੀ ਫੌਜ ਨੇ ਵੱਡੇ ਪੱਧਰ 'ਤੇ ਹਮਲਾ ਕੀਤਾ ਸੀ। ਪਰ ਸਾਡੇ ਸੈਨਿਕਾਂ ਨੇ ਬਹਾਦਰੀ ਨਾਲ ਚੀਨੀ ਸੈਨਿਕਾਂ ਦਾ ਸਾਹਮਣਾ ਕੀਤਾ ਅਤੇ ਸ਼ਹੀਦ ਹੋ ਗਏ। ਇਸ ਤੋਂ ਬਾਅਦ ਪੂਰੇ ਭਾਰਤ ਵਿਚ ਉਨ੍ਹਾਂ ਦੀ ਯਾਦ ਅਤੇ ਉਨ੍ਹਾਂ ਨੂੰ ਸਨਮਾਨ ਦੇਣ ਲਈ ਹਰ ਸਾਲ 21 ਅਕਤੂਬਰ ਨੂੰ ਪੁਲਿਸ ਮੈਮੋਰੀਅਲ ਦਿਵਸ ਮਨਾਇਆ ਜਾਣ ਲੱਗਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ; ਹੋਰ ਵਧੇਗੀ ਠੰਢ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
- PTC NEWS