CLU ਮਾਮਲਾ : ਨਵਜੋਤ ਸਿੱਧੂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਲੁਧਿਆਣਾ ਕੋਰਟ 'ਚ ਹੋਈ ਗਵਾਹੀ
ਲੁਧਿਆਣਾ : ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਸ਼ਿਕਾਇਤ ਮਾਮਲੇ 'ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਿਕਾਰਡ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਮੈਨੂੰ ਇਸ ਮਾਮਲੇ ਬਾਰੇ ਕੁਝ ਨਹੀਂ ਪਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੰਤਰਾਲੇ 'ਚ ਲੱਖਾਂ ਫਾਈਲਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਪੁਰਾਣੀ ਗੱਲ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ। ਦੂਜੇ ਪਾਸੇ ਸੀਐਲਯੂ ਮਾਮਲੇ ਵਿੱਚ ਸ਼ਿਕਾਇਤਕਰਤਾ ਸਾਬਕਾ ਡੀਐਸਪੀ ਸੇਖੋਂ ਨੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਹਰ ਗੱਲ ਉੱਤੇ ਝੂਠ ਬੋਲਿਆ ਹੈ।
ਇਹ ਵੀ ਪੜ੍ਹੋ: ਪਾਕਿ ਦੀ ਨਾਪਾਕ ਹਰਕਤ, ਭਾਰਤ-ਪਾਕਿ ਸਰਹੱਦ 'ਤੇ ਫਿਰ ਡਰੋਨ ਦੀ ਹਲਚਲ
- PTC NEWS