New Kisan Morcha In Punjab : ਪੰਜਾਬ ’ਚ ਲੱਗਣ ਜਾ ਰਿਹਾ ਇੱਕ ਹੋਰ ਨਵਾਂ ਕਿਸਾਨ ਮੋਰਚਾ; ਕਿਸਾਨ ਯੂਨੀਅਨ ਸਿੱਧੂਪੁਰ ਨੇ ਕੀਤਾ ਐਲਾਨ, ਇਹ ਹਾਈਵੇਅ ਹੋਣਗੇ ਜਾਮ
New Kisan Morcha In Punjab : ਪੰਜਾਬ ’ਚ ਕਿਸਾਨਾਂ ਵੱਲੋਂ ਇੱਕ ਹੋਰ ਨਵੇਂ ਕਿਸਾਨ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਇਸ ਸਬੰਧੀ ਐਲਾਨ ਵੀ ਕੀਤਾ ਗਿਆ ਹੈ। ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਤਿੰਨ ਜਨਵਰੀ ਤੋਂ ਗੜੀ ਪੁੱਲ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਨਾਲ ਖੰਨਾ- ਜੰਮੂ ਹਾਈਵੇਅ ਤੇ ਰੋਪੜ ਦੋਰਾਹਾ ਮਾਰਗ ਜਾਮ ਹੋ ਜਾਣਗੇ। ਜਿਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਨਹਿਰੀ ਵਿਭਾਗ ਵੱਲੋਂ ਸ਼ਹਿਰ ’ਚੋਂ ਲੰਘਦੀ ਸਰਹਿੰਦ ਨਹਿਰ ਨੂੰ ਪੱਕਾ ਕਰਨ ਦੇ ਆਰੰਭੇ ਕੰਮ ਨੂੰ ਬੰਦ ਕਰਵਾਉਣ ਲਈ ਇਹ ਐਲਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਨਹਿਰ ਨੂੰ ਕੰਕਰੀਟ ਨਾਲ ਪੱਕਾ ਕੀਤਾ ਗਿਆ ਤਾਂ ਦੋਰਾਹਾ ਇਲਾਕੇ ’ਚ ਪਾਣੀ ਦਾ ਪੱਧਰ ਡਿੱਗ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਸਭ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਬੀਤੇ ਕਈ ਦਿਨਾਂ ਤੋਂ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਕਿਸਾਨਾਂ ਵੱਲੋਂ ਬੰਦ ਕੀਤਾ ਗਿਆ ਹੈ ਜਿਸ ਕਾਰਨ ਆਮ ਲੋਕਾਂ ਨੂੰ ਹਰਿਆਣਾਜਾਂ ਦਿੱਲੀ ਜਾਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ 38 ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਪਰ ਕਿਸੇ ਵੀ ਤਰ੍ਹਾਂ ਦਾ ਹੱਲ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ। ਪਰ ਇੱਕ ਹੋਰ ਧਰਨੇ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : jagjit Singh Dallewal ਦੀ ਜਿੰਦਗੀ ਤੇ ਮੌਤ ਦਾ ਸਵਾਲ ! SC ਨੇ ਪੰਜਾਬ ਸਰਕਾਰ ’ਤੇ ਲਾਏ ਇਲਜ਼ਾਮ; ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
- PTC NEWS