Paddy Straw In Punjab : ਪੰਜਾਬ ਵਿੱਚ ਪਰਾਲੀ ਸਬੰਧੀ ਨਵੀਂ ਸਕੀਮ; ਮਸ਼ੀਨਰੀ ਦੀ ਖਰੀਦ 'ਤੇ 80% ਤੱਕ ਮਿਲੇਗੀ ਸਬਸਿਡੀ
Paddy Straw In Punjab : ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਏਗੀ। ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ ਕਿ ਸਾਡੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ।
पराली जलाने से होने वाले प्रदूषण को रोकने के लिए हमारी सरकार प्रतिबद्ध है... पराली निपटाने के लिए किसानों को 50 से 80 प्रतिशत सब्सिडी पर मशीनरी उपलब्ध करवाने के लिए सहकारी बैंकों द्वारा पूरे पंजाब में 'फसल अवशेष प्रबंधन ऋण योजना' शुरू की गई है... सभी किसान भाईयों से अनुरोध है कि… — Bhagwant Mann (@BhagwantMann) October 6, 2024
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਦੱਸ ਦਈਏ ਕਿ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਸਕੀਮ ਤਹਿਤ ਕਰਜ਼ੇ ਦੀ ਰਕਮ ਦਸ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਰਜ਼ਾ ਚੁਕਾਉਣ ਦਾ ਵੱਧ ਤੋਂ ਵੱਧ ਸਮਾਂ ਪੰਜ ਸਾਲ ਹੋਵੇਗਾ।
- PTC NEWS