ਨਵੀਂ ਦਿੱਲੀ, 1 ਜਨਵਰੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ 2023 ਪੇਸ਼ ਕਰਦੇ ਹੋਏ ਕਿਹਾ ਕਿ 7 ਲੱਖ ਰੁਪਏ ਸਾਲਾਨਾ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਨਵੀਂ ਟੈਕਸ ਵਿਵਸਥਾ ਦੇ ਤਹਿਤ ਹੁਣ ਕੋਈ ਟੈਕਸ ਨਹੀਂ ਦੇਣਾ ਪਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਟੈਕਸਦਾਤਾਵਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ। ਦੱਸ ਦੇਈਏ ਕਿ ਹੁਣ ਤੱਕ 5 ਲੱਖ ਤੋਂ 7.5 ਲੱਖ ਦੀ ਸਾਲਾਨਾ ਆਮਦਨ 'ਤੇ 20 ਫੀਸਦੀ ਟੈਕਸ ਦਰ ਲਾਗੂ ਸੀ।ਵਿੱਤੀ ਸਾਲ 2014 ਤੋਂ ਬਾਅਦ ਨਿੱਜੀ ਆਮਦਨ ਟੈਕਸ ਦਰ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਲਈ ਟੈਕਸ ਦਾਤਾਵਾਂ ਨੂੰ ਰਾਹਤ ਦੇਣ ਲਈ ਟੈਕਸ ਦਰ ਘਟਾਉਣ ਦੀ ਮੰਗ ਕੀਤੀ ਗਈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦੇ ਹੋਏ ਕਿਹਾ ਕਿ 7 ਲੱਖ ਤੱਕ ਦੀ ਸਾਲਾਨਾ ਆਮਦਨ ਵਾਲੇ ਟੈਕਸਦਾਤਾਵਾਂ ਨੂੰ ਹੁਣ ਕੋਈ ਟੈਕਸ ਨਹੀਂ ਦੇਣਾ ਪਵੇਗਾ। ਹੁਣ ਤੱਕ ਸਿਰਫ 5 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਹੀ ਟੈਕਸ ਛੋਟ ਦਾ ਲਾਭ ਮਿਲ ਰਿਹਾ ਸੀ।ਬਜਟ 2023 ਵਿੱਚ ਨਵੀਂ ਟੈਕਸ ਪ੍ਰਣਾਲੀ ਦੇ ਅਨੁਸਾਰ ਟੈਕਸ ਸਲੈਬ3 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਲੱਗੇਗਾ।3 ਲੱਖ ਤੋਂ 6 ਲੱਖ ਰੁਪਏ ਤੱਕ ਦੀ ਕਮਾਈ 'ਤੇ 5% ਟੈਕਸ ਲਾਗੂ ਹੈ।6 ਲੱਖ ਤੋਂ 9 ਲੱਖ ਰੁਪਏ ਦੀ ਸਾਲਾਨਾ ਆਮਦਨ 'ਤੇ 10 ਫੀਸਦੀ।9 ਲੱਖ ਤੋਂ 12 ਲੱਖ ਰੁਪਏ ਦੀ ਆਮਦਨ 'ਤੇ 15% ਟੈਕਸ ਦਰ ਲਾਗੂ ਹੈ।15 ਲੱਖ ਤੋਂ ਵੱਧ ਦੀ ਸਾਲਾਨਾ ਆਮਦਨ 'ਤੇ 30 ਫੀਸਦੀ ਟੈਕਸ ਦਰ ਲਾਗੂ ਹੈ।ਪੁਰਾਣੀ ਲਾਗੂ ਟੈਕਸ ਦਰ ਅਤੇ ਟੈਕਸ ਸੀਮਾਵਰਤਮਾਨ ਵਿੱਚ ਲਾਗੂ ਟੈਕਸ ਪ੍ਰਣਾਲੀ ਦੇ ਅਨੁਸਾਰ, 2.5 ਲੱਖ ਰੁਪਏ ਤੱਕ ਦੀ ਆਮਦਨ 'ਤੇ ਟੈਕਸ ਲਾਗੂ ਨਹੀਂ ਹੁੰਦਾ ਹੈ। ਜਦੋਂ ਕਿ 2.5 ਲੱਖ ਤੋਂ 5 ਲੱਖ ਰੁਪਏ ਦੀ ਸਾਲਾਨਾ ਆਮਦਨ 'ਤੇ 5% ਟੈਕਸ ਦਰ ਲਾਗੂ ਹੁੰਦੀ ਹੈ।5 ਲੱਖ ਤੋਂ 7.5 ਲੱਖ ਤੱਕ ਦੀ ਆਮਦਨ 'ਤੇ 20 ਫੀਸਦੀ ਟੈਕਸ।7.5 ਲੱਖ ਤੋਂ 10 ਲੱਖ ਤੱਕ ਦੀ ਆਮਦਨ 'ਤੇ 20 ਫੀਸਦੀ ਟੈਕਸ ਦਰ।10 ਲੱਖ ਤੋਂ 12.5 ਲੱਖ ਰੁਪਏ ਤੱਕ ਦੀ ਆਮਦਨ 'ਤੇ 30% ਟੈਕਸ ਦਰ।12.5 ਲੱਖ ਤੋਂ 15 ਲੱਖ ਰੁਪਏ ਤੱਕ ਦੀ ਆਮਦਨ 'ਤੇ 30 ਫੀਸਦੀ ਟੈਕਸ।15 ਲੱਖ ਤੋਂ ਵੱਧ ਦੀ ਸਾਲਾਨਾ ਆਮਦਨ 'ਤੇ 30 ਫੀਸਦੀ ਟੈਕਸ ਦਰ।ਬਜਟ 2023 ਵਿੱਚ ਵਿੱਤ ਮੰਤਰੀ ਦੇ ਨਵੇਂ ਐਲਾਨਟੈਕਸ ਰਿਟਰਨ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇਰਿਟਰਨ ਲਈ ਨਵਾਂ ਇਨਕਮ ਟੈਕਸ ਫਾਰਮ ਜਾਰੀ ਕੀਤਾ ਜਾਵੇਗਾਮਿਹਨਤਕਸ਼ ਮੱਧ ਵਰਗ ਲਈ ਵਿੱਤ ਮੰਤਰੀ ਨੇ ਕੀਤੇ ਪੰਜ ਵੱਡੇ ਐਲਾਨਇਨਕਮ ਟੈਕਸ ਛੋਟ ਦੀ ਸੀਮਾ 5 ਲੱਖ ਤੋਂ ਵਧਾ ਕੇ 7 ਲੱਖ ਕਰ ਦਿੱਤੀ ਗਈ ਹੈ।