Wed, Nov 6, 2024
Whatsapp

ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਦਾ ਮਾਨ ਸਰਕਾਰ ਨੂੰ ਅਲਟੀਮੇਟਮ, ਇਸ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ ਪੋਲ ਖੋਲ੍ਹ ਪ੍ਰਚਾਰ

ਦੱਸ ਦਈਏ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਸਟਾਫ਼ ਅਤੇ ਦਫਤਰੀ ਸਟਾਫ਼ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ।

Reported by:  PTC News Desk  Edited by:  Aarti -- November 06th 2024 11:32 AM
ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਦਾ ਮਾਨ ਸਰਕਾਰ ਨੂੰ ਅਲਟੀਮੇਟਮ, ਇਸ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ ਪੋਲ ਖੋਲ੍ਹ ਪ੍ਰਚਾਰ

ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਦਾ ਮਾਨ ਸਰਕਾਰ ਨੂੰ ਅਲਟੀਮੇਟਮ, ਇਸ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ ਪੋਲ ਖੋਲ੍ਹ ਪ੍ਰਚਾਰ

Protest Against Punjab Government : ਪੰਜਾਬ ਭਰ ’ਚ ਹਰ ਇੱਕ ਵਿਭਾਗ ਦੇ ਕਰਮਚਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪੰਜਾਬ ਦੀ ਮਾਨ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਮੈਡੀਕਲ, ਪੈਰਾਮੈਡੀਕਲ ਸਟਾਫ਼ ਅਤੇ ਦਫਤਰੀ ਸਟਾਫ਼ ਵੱਲੋਂ ਰੋਸ ਜਾਹਿਰ ਕੀਤਾ ਗਿਆ। ਜਿਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ।


ਇਸੇ ਰੋਸ ਦੇ ਚੱਲਦੇ ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਖਿਲਾਫ 9 ਨਵੰਬਰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪੋਲ ਖੋਲ੍ਹ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਹੀ ਨਹੀਂ ਸ਼ਹਿਰ ਦੇ ਬਜ਼ਾਰਾ ’ਚ ਹਜ਼ਾਰਾ ਪਰਚੇ ਵੰਡ ਕੇ ਸਰਕਾਰ ਦੀ ਵਾਅਦਾ ਖਿਲਾਫੀ ਦਾ ਪਰਦਾਫਾਸ਼ ਕੀਤਾ ਜਾਵੇਗਾ। 

ਦੱਸ ਦਈਏ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਸਟਾਫ਼ ਅਤੇ ਦਫਤਰੀ ਸਟਾਫ਼ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ।  ਪਿਛਲੇ ਦਿਨੀਂ ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਵਰਚੂਅਲ ਮੀਟਿੰਗ ਹੋਈ। 

ਇਸ ਮੀਟਿੰਗ ਵਿਚ ਸੂਬਾਈ ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਲਗਭਗ ਢਾਈ ਸਾਲ ਦਾ ਸਮਾਂ ਬੀਤ ਜਾਣ ’ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਇਸ ਮੌਕੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਨਵੰਬਰ ਮਹੀਨੇ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਉਪ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ।ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ਤੇ ਮਿਤੀ 09-11-2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪੋਲ ਖੋਲ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਐਨ.ਐਚ.ਐਮ ਇੰਪਲਾਇਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਵਾਹਿਦ ਮਾਲੇਰਕੋਟਲਾ ਨੇ ਦਿੱਤੀ। 

ਇਸ ਮੌਕੇ ਜਿਲ੍ਹਾ ਜਲੰਧਰ ਤੋਂ ਡਾਕਟਰ ਸੁਮਿਤ ਸੀਨੀਅਰ ਆਗੂ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ਵੱਲੋਂ 2017 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਸਰਵਿਸ ਬਾਏ ਲਾਅਜ਼ ਬਣਾ ਕੇ ਰੈਗੂਲਰ ਪੇਅ ਸਕੇਲ, ਪੇਅ ਕਮਿਸ਼ਨ,ਡੀ.ਏ ਅਤੇ ਮੈਡੀਕਲ ਰੀਬਰਸਮੈਂਟ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। 

ਐਨ.ਐਚ.ਐਮ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ,ਹਰਿਆਣਾ ਦੀ ਤਰਜ ਤੇ ਬਾਏ ਲਾਅਜ਼ ਬਣਾ ਕੇ ਤਨਖਾਹਾਂ ਰਿਵਾਇਜ਼ ਕਰਨਾ,ਲਾਇਲਟੀ ਬੋਨਸ, ਹੈਲਥ ਇੰਸੋਰੈਂਸ਼, ਗ੍ਰੈਚਇਟੀ ਆਦਿ ਹਨ। ਇਸ ਮੌਕੇ ਡਾਕਟਰ ਵਿਪਣ ਅਤੇ ਡਾਕਟਰ ਪੰਕਜ ਸੀਨੀਅਰ ਆਗੂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਦੀਆਂ ਜਾਇਜ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਬਹਾਲ ਕੀਤਾ ਜਾਵੇ, ਭਗਵੰਤ ਮਾਨ ਸਰਕਾਰ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਥਾਂ ਯੂਨੀਅਨ ਆਗੂਆਂ ਨਾਲ ਪੈਨਲ ਮੀਟਿੰਗਾਂ ਕਰਨ ਤੋਂ ਭੱਜਦੀ ਦਿਖਾਈ ਦੇ ਰਹੀ ਹੈ। ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਇਸ ਮੌਕੇ ਡਾਕਟਰ ਪੰਖੂਰੀ, ਡਾਕਟਰ ਯੋਗੇਸ਼ ਸਚਦੇਵਾ,ਸਟਾਫ਼ ਨਰਸ ਅੰਜੂ, ਏ.ਐਨ.ਐਮ ਕੁਲਵਿੰਦਰ, ਦਫ਼ਤਰ ਸਟਾਫ਼ ਪਰਮਵੀਰ, ਸ਼ਿਪਰਾ, ਮੋਨਿਕਾ ਆਦਿ ਨੇ ਵੀ ਸੰਬੋਧਨ ਕੀਤਾ।

ਇਹ ਵੀ ਪੜ੍ਹੋ : ਅਕਾਲੀ ਦਲ ਨੇ PU ਚੰਡੀਗੜ੍ਹ ਦੀ ਸੈਨੇਟ ਖਤਮ ਕਰਨ ਦੇ ਕੇਂਦਰੀ ਪ੍ਰਸਤਾਵ 'ਤੇ ਜਤਾਈ ਚਿੰਤਾ, ਮਾਮਲੇ 'ਚ CM ਮਾਨ ਦੀ ਚੁੱਪੀ 'ਤੇ ਵੀ ਚੁੱਕੇ ਸਵਾਲ

- PTC NEWS

Top News view more...

Latest News view more...

PTC NETWORK