Sat, Jun 29, 2024
Whatsapp

NIA ਨੇ ਅੱਤਵਾਦੀ ਗੋਲਡੀ ਬਰਾੜ ਤੇ ਸਾਥੀ ਦੇ ਸਿਰ ਰੱਖਿਆ 10-10 ਲੱਖ ਰੁਪਏ ਦਾ ਇਨਾਮ

NIA Declares Cash Reward on Designated Terrorist Goldy Brar : ਲੋੜੀਂਦੇ ਅੱਤਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੇ ਵਿਅਕਤੀ ਨੂੰ 10-10 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। NIA ਸੂਚਨਾ ਦੇਣ ਵਾਲੇ ਨੂੰ 10-10 ਲੱਖ ਰੁਪਏ ਦੇਵੇਗੀ। ਦੋਵਾਂ 'ਤੇ 10 ਲੱਖ ਰੁਪਏ ਦਾ ਇਨਾਮ ਹੈ।

Written by  KRISHAN KUMAR SHARMA -- June 26th 2024 08:59 PM -- Updated: June 26th 2024 09:08 PM
NIA ਨੇ ਅੱਤਵਾਦੀ ਗੋਲਡੀ ਬਰਾੜ ਤੇ ਸਾਥੀ ਦੇ ਸਿਰ ਰੱਖਿਆ 10-10 ਲੱਖ ਰੁਪਏ ਦਾ ਇਨਾਮ

NIA ਨੇ ਅੱਤਵਾਦੀ ਗੋਲਡੀ ਬਰਾੜ ਤੇ ਸਾਥੀ ਦੇ ਸਿਰ ਰੱਖਿਆ 10-10 ਲੱਖ ਰੁਪਏ ਦਾ ਇਨਾਮ

NIA Declares Cash Reward on Designated Terrorist Goldy Brar : ਕੇਂਦਰੀ ਜਾਂਚ ਏਜੰਸੀ (NIA) ਨੇ ਚੰਡੀਗੜ੍ਹ ਵਿੱਚ ਇੱਕ ਵਪਾਰੀ ਦੇ ਘਰ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲੇ 'ਚ ਲੋੜੀਂਦੇ ਅੱਤਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੇ ਵਿਅਕਤੀ ਨੂੰ 10-10 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। NIA ਸੂਚਨਾ ਦੇਣ ਵਾਲੇ ਨੂੰ 10-10 ਲੱਖ ਰੁਪਏ ਦੇਵੇਗੀ। ਦੋਵਾਂ 'ਤੇ 10 ਲੱਖ ਰੁਪਏ ਦਾ ਇਨਾਮ ਹੈ।

NIA ਨੇ ਚੰਡੀਗੜ੍ਹ 'ਚ ਇਕ ਵਪਾਰੀ ਦੇ ਘਰ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਗੋਲਡੀ ਬਰਾੜ ਖਿਲਾਫ ਇਨਾਮ ਦਾ ਐਲਾਨ ਕੀਤਾ ਹੈ। ਏਜੰਸੀ ਨੇ ਅੱਗੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਦੋਵੇਂ ਮੁਲਜ਼ਮ 8 ਮਾਰਚ, 2024 ਨੂੰ ਫਿਰੌਤੀ ਲਈ ਵਪਾਰੀ ਦੇ ਘਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਹਨ। ਮੁਲਜ਼ਮ ਸਤਵਿੰਦਰ ਸਿੰਘ ਉਰਫ਼ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਵਾਸੀ ਆਦੇਸ਼ ਨਗਰ, ਪੰਜਾਬ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਉਰਫ਼ ਗੋਲਡੀ ਰਾਜਪੁਰਾ ਵਾਸੀ ਬਾਬਾ ਦੀਪ ਸਿੰਘ ਕਾਲੋਨੀ, ਰਾਜਪੁਰਾ ਦੇ ਖ਼ਿਲਾਫ਼ ਆਈ.ਪੀ.ਸੀ., ਯੂ.ਏ.(ਪੀ) ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਐਨਆਈਏ ਨੇ ਇਨ੍ਹਾਂ ਦੋਵਾਂ ਨੂੰ ਫੜਨ ਲਈ ਜਾਂਚ ਤੇਜ਼ ਕਰ ਦਿੱਤੀ ਹੈ।


ਕੇਂਦਰੀ ਜਾਂਚ ਏਜੰਸੀ ਵੱਲੋਂ ਜਾਰੀ ਪੱਤਰ ਅਨੁਸਾਰ, ਇਹ ਕਾਰਵਾਈ ਫਿਰੌਤੀ ਦੀ ਮੰਗ ਅਤੇ ਚੰਡੀਗੜ੍ਹ ਵਿੱਚ ਇੱਕ ਪੀੜਤ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਐਨਆਈਏ ਦੀ ਜਾਂਚ ਦਾ ਹਿੱਸਾ ਸੀ। ਮੁਢਲੇ ਤੌਰ 'ਤੇ ਸਥਾਨਕ ਪੁਲਿਸ ਨੇ ਇਸ ਸਾਲ 20 ਜਨਵਰੀ ਨੂੰ ਕੇਸ ਦਰਜ ਕੀਤਾ ਸੀ ਅਤੇ ਐਨਆਈਏ ਨੇ 18 ਮਾਰਚ ਨੂੰ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਸੀ। ਐਨਆਈਏ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਰਾਜਪੁਰ, ਪੰਜਾਬ ਦੇ ਰਹਿਣ ਵਾਲੇ ਬਰਾੜ ਅਤੇ ਗੋਲਡੀ ਨੇ ਪੰਜਾਬ, ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰਾਂ ਦੇ ਕਾਰੋਬਾਰੀਆਂ ਤੋਂ ਜਬਰਨ ਵਸੂਲੀ ਕਰਨ ਦੀ ਸਾਜ਼ਿਸ਼ ਰਚੀ ਸੀ।

ਦੋਵਾਂ ਨਾਲ ਸਬੰਧਤ ਜਾਣਕਾਰੀ ਐਨਆਈਏ ਹੈੱਡਕੁਆਰਟਰ, ਨਵੀਂ ਦਿੱਲੀ ਦੇ ਕੰਟਰੋਲ ਰੂਮ ਵਿੱਚ ਦਿੱਤੀ ਜਾ ਸਕਦੀ ਹੈ। ਉਸ ਨਾਲ ਟੈਲੀਫੋਨ ਨੰਬਰ 011-24368800, ਵਟਸਐਪ/ਟੈਲੀਗ੍ਰਾਮ: 91-8585931100 ਅਤੇ ਈਮੇਲ ਆਈਡੀ: do.nia@gov.in 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਐਨਆਈਏ ਸ਼ਾਖਾ ਚੰਡੀਗੜ੍ਹ ਵਿੱਚ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਸ ਨਾਲ ਟੈਲੀਫ਼ੋਨ ਨੰ: 0172-2682900, 2682901, ਵਟਸਐਪ/ਟੈਲੀਗ੍ਰਾਮ ਨੰ: 7743002947, ਟੈਲੀਗ੍ਰਾਮ: 7743002947 ਅਤੇ ਈਮੇਲ ਆਈਡੀ: info-chd.nia@gov.in 'ਤੇ ਸੰਪਰਕ ਕੀਤਾ ਜਾ ਸਕਦਾ ਹੈ।

- PTC NEWS

Top News view more...

Latest News view more...

PTC NETWORK